219 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ 219 ਪਰਿਵਾਰਾਂ ਨੂੰ ਵੰਡੇ ਗਏ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ: ਰਮਨ ਬਹਿਲ
Publish Date: Sat, 07 Nov 2026 02:59 PM (IST)
Updated Date: Sun, 08 Nov 2026 04:02 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਜਾਫਰਪੁਰ ਅਤੇ ਪਿੰਡ ਸ਼ੇਰਪੁਰ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਦੋਵਾਂ ਪਿੰਡਾਂ ਦੇ ਕੁੱਲ 219 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸਬੰਧੀ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਜਾਫਰਪੁਰ ਵਿਖੇ 114 ਘਰਾਂ ਅਤੇ ਪਿੰਡ ਸ਼ੇਰਪੁਰ ਵਿਖੇ 105 ਘਰਾਂ ਦੇ ਲਾਭਪਾਤਰੀਆਂ ਨੂੰ ਇਹ ਕਾਰਡ ਦਿੱਤੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਲੋਕ-ਪੱਖੀ ਉਪਰਾਲਾ ਹੈ, ਜਿਸ ਦਾ ਮਕਸਦ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਘਰ ਦੀ ਮਾਲਕੀ ਸਬੰਧੀ ਕੋਈ ਪੱਕਾ ਦਸਤਾਵੇਜ਼ ਨਹੀਂ ਸੀ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰ ਮਿਲ ਰਿਹਾ ਹੈ ਅਤੇ ਉਹ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ। ਪਿੰਡ ਜਾਫਰਪੁਰ ਵਿਖੇ ਹੋਏ ਸਮਾਗਮ ਦੌਰਾਨ ਪਟਵਾਰੀ ਤੇਜਿੰਦਰ ਸਿੰਘ, ਸਰਪੰਚ ਅਸ਼ੋਕ ਕੁਮਾਰ, ਬਲਾਕ ਸੰਮਤੀ ਮੈਂਬਰ ਯਸ਼ਪਾਲ ਸਿੰਘ ਬਿੱਟੂ, ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਸਪੋਰਟ ਵੈਲਫੇਅਰ ਬੋਰਡ ਦੇ ਸਵਿੰਦਰ ਸਿੰਘ ਲੰਬੜ ਅਤੇ ਯੂਥ ਆਗੂ ਦਵਿੰਦਰ ਸਿੰਘ ਤੇ ਲਾਡੀ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਸ਼ੇਰਪੁਰ ਵਿਖੇ ਹੋਏ ਸਮਾਗਮ ਦੌਰਾਨ ਪਟਵਾਰੀ ਤੇਜਿੰਦਰ ਸਿੰਘ, ਸਰਪੰਚ ਕਮਲਜੀਤ (ਮੰਗਾਂ), ਬਲਾਕ ਸੰਮਤੀ ਮੈਂਬਰ ਯਸ਼ਪਾਲ ਸਿੰਘ ਬਿੱਟੂ, ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਸਪੋਰਟ ਵੈਲਫੇਅਰ ਬੋਰਡ ਦੇ ਸਵਿੰਦਰ ਸਿੰਘ ਲੰਬੜ ਅਤੇ ਯੂਥ ਆਗੂ ਦਵਿੰਦਰ ਸਿੰਘ ਤੇ ਲਾਡੀ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।