- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਮਨ ਬਹਿਲ ਨੇ ਪਿੰਡ ਬਾਜੇਚੱਕ ਵਿਖੇ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਪਿੰਡ ਬਾਜੇਚੱਕ ਵਿਖੇ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਕਾਰਜ ’ਤੇ ਲਗਭਗ 6.80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਰਾਸ਼ੀ ਗ੍ਰਾਮ ਪੰਚਾਇਤ ਨੂੰ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਬਾਜੇਚੱਕ ਦੀ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਨਾਲ ਭਾਈਚਾਰੇ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਲਈ ਬਿਹਤਰ ਸਹੂਲਤ ਮਿਲੇਗੀ।