- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਜੱਗਾ ਦੇ ਹੱਕ ਵਿੱਚ ਇਕਜੁੱਟ ਹੋਇਆ ਰਾਮਗੜ੍ਹੀਆ ਭਾਈਚਾਰਾ

ਫੋਟੋ: 18ਬੀਟੀਐੱਲ01 ਰਾਮਗੜ੍ਹੀਆ ਭਾਈਚਾਰੇ ਦੇ ਵੱਖ ਵੱਖ ਆਗੂ।
ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਬਟਾਲਾ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਬਿਕਰਮਜੀਤ ਸਿੰਘ ਜੱਗਾ ਦੇ ਹੱਕ ’ਚ ਸਿਵਲ ਲਾਈਨ ਇਲਾਕੇ ਦਾ ਰਾਮਗੜ੍ਹੀਆ ਭਾਈਚਾਰਾ ਇਕਜੁੱਟ ਹੋ ਕੇ ਸਾਹਮਣੇ ਆਇਆ ਹੈ। ਭਾਈਚਾਰੇ ਦੇ ਨੁਮਾਇੰਦਿਆਂ ਤੇ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਆਪਣੀ ਸਹਿਮਤੀ ਪ੍ਰਗਟਾਈ ਕਿ ਜੇਕਰ ਕਾਂਗਰਸ ਹਾਈਕਮਾਂਡ ਵੱਲੋਂ ਐਡਵੋਕੇਟ ਬਿਕਰਮਜੀਤ ਸਿੰਘ ਜੱਗਾ ਨੂੰ ਹਲਕਾ ਬਟਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਂਦਾ ਹੈ ਤਾਂ ਉਹ ਉਨ੍ਹਾਂ ਨੂੰ ਆਪਣਾ ਸਮਰਥਨ ਦੇਣਗੇ। ਇਸ ਮੌਕੇ ਬਲਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਮਠਾਰੂ, ਕੁਲਦੀਪ ਸਿੰਘ ਬੌਂਸ, ਹਰਜਿੰਦਰ ਸਿੰਘ ਖੋਖਰ, ਰਿੰਕੂ ਸੰਧੂ, ਰਣਜੀਤ ਸਿੰਘ ਸੰਧੂ, ਮਨਿੰਦਰ ਸਿੰਘ, ਹਰਜੀਤ ਸਿੰਘ ਵਿਰਦੀ ਅਤੇ ਮੋਹਨ ਸਿੰਘ ਵਿਰਦੀ ਸਮੇਤ ਹੋਰ ਇਲਾਕਾ ਵਾਸੀਆਂ ਨੇ ਕਿਹਾ ਕਿ ਐਡਵੋਕੇਟ ਬਿਕਰਮਜੀਤ ਸਿੰਘ ਜੱਗਾ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਲੋਕਾਂ ’ਚ ਚੰਗੀ ਪਛਾਣ ਹੈ ਅਤੇ ਉਹ ਲਗਾਤਾਰ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ। ਇਸ ਲਈ ਜਲਦੀ ਐਡਵੋਕੇਟ ਜੱਗਾ ਨੂੰ ਉਮੀਦਵਾਰ ਕਾਂਗਰਸ ਹਾਈਕਮਾਂਡ ਐਲਾਨੇ।