
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਣਦੀਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਅੱਜ ਆਲ ਇੰਡੀਆ ਅਖਿਲ ਭਾਰਤੀ ਵਾਲਮੀਕਿ ਸਭਾ ਦੇ ਚੇਅਰਮੈਨ ਰਣਦੀਪ ਸਿੰਘ ਅੱਜ ਆਪਣੇ ਸੈਂਕੜੇ ਸਾਥੀਆ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਰਣਦੀਪ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆ ਦਾ ਸਵਾਗਤ ਕੀਤਾ ਗਿਆ। ਇੱਥੇ ਇਹ ਵੀ ਦੱਸਣਾ ਬਣਦਾ ਹੇ ਕਿ ਰਣਦੀਪ ਸਿੰਘ ਗਿੱਲ ਇਸ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ’ਚ ਉਚ ਅਹੁਦੇਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਰਣਦੀਪ ਸਿੰਘ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਤੇਜੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਜਪਾ ਦੇ ਹੱਕ ’ਚ ਆਪਣਾ ਫੈਸਲਾ ਸੁਣਾਉਣਗੇ ਅਤੇ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਆਲ ਇੰਡੀਆ ਅਖਿਲ ਭਾਰਤੀ ਵਾਲਮੀਕਿ ਸਭਾ ਵਲੋਂ ਮਾਝਾ, ਮਾਲਵਾ ਅਤੇ ਦੋਆਬਾ ਇਲਾਕਿਆਂ ’ਚ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਵਾਲਮੀਕਿ ਭਾਈਚਾਰੇ ਨੂੰ ਪਾਰਟੀ ’ਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਰਜਤ ਗਿੱਲ ਚੇਅਰਮੈਨ ਪੰਜਾਬ ਯੂਥ ਵਿੰਗ, ਗਗਨ ਭੱਟੀ ਚੇਅਰਮੈਨ ਪੰਜਾਬ, ਬਾਬਾ ਪੰਜਾਬ ਸਿੰਘ, ਰਾਜੂ ਸਿੰਘ,ਅਵਿਨਾਸ਼ ਬਾਬੂ, ਰਣਬੀਰ ਗਿੱਲ, ਰਿਤਿਕ ਭੱਟੀ, ਸ਼ੀਤਲ ਆਦੀਵਾਸੀ, ਬੰਟੀ ਸਹੋਤਾ ਆਦਿ ਹਾਜ਼ਰ ਸਨ।