- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੰਧਾਵਾ ਵਲੋਂ ਲਿੰਕ ਸੜਕ ਕਲਾਨੌਰ ਬੋਹੜ ਵਡਾਲਾ ਰੋਡ ਤੋਂ ਰੁਡਿਆਣਾ ਅਤੇ ਚੰਦੂ ਵਡਾਲਾ ਤੱਕ ਜਾਣ ਵਾਲੀ ਸੜਕ ਦਾ ਉਦਘਾਟਨ

ਜੀਆਰਪੀ- ਲਿੰਕ ਸੜਕ ਕਲਾਨੌਰ ਬੋਹੜ ਵਡਾਲਾ ਰੋਡ ਤੋਂ ਰੁਡਿਆਣਾ ਅਤੇ ਚੰਦੂ ਵਡਾਲਾ ਤੱਕ ਜਾਣ ਵਾਲੀ ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ।
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਲਿੰਕ ਸੜਕ ਕਲਾਨੌਰ ਬੋਹੜ ਵਡਾਲਾ ਰੋਡ ਤੋਂ ਰੁਡਿਆਣਾ ਤੇ ਚੰਦੂ ਵਡਾਲਾ ਤੱਕ ਜਾਣ ਵਾਲੀ ਸੜਕ ਦੀ ਰਿਪੇਅਰ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਤੇ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਆਵਾਜਾਈ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਸੜਕ ਦੀ ਮੁਰੰਮਤ ਦਾ ਕੰਮ ਪੂਰਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਕੇ ਲੋਕਾਂ ਤੱਕ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।