ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ’ਚ ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੀਵਾਲੀ ਮੌਕੇ 'ਤੇ ਰੰਗੋਲੀ ਅਤੇ ਦੀਵਾ ਮੇਕਿੰਗ ਮੁਕਾਬਲੇ ਦਾ ਆਯੋਜਨ
Publish Date: Sat, 07 Nov 2026 03:50 PM (IST)
Updated Date: Sun, 08 Nov 2026 04:03 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਵਿਖੇ ਦੀਵਾਲੀ ਦੇ ਸ਼ੁਭ ਮੌਕੇ ਤੇ ਰੰਗੋਲੀ ਅਤੇ ਦੀਵਾ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ 500 ਤੋਂ ਵੱਧ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਉਮੰਗ ਨਾਲ ਭਾਗ ਲਿਆ। ਇਸ ਮੌਕੇ ਤੇ ਸੰਸਥਾਨ ਦੇ ਚੇਅਰਮੈਨ ਡਾ. ਮੋਹਿਤ ਮਹਾਜਨ, ਚੀਫ਼ ਮੈਨੇਜਿੰਗ ਡਾਇਰੈਕਟਰ ਡਾ. ਰਾਘਵ ਮਹਾਜਨ, ਮੈਨੇਜਿੰਗ ਡਾਇਰੈਕਟਰ ਵਿਨਾਇਕ ਮਹਾਜਨ ਅਤੇ ਚੀਫ਼ ਐਡਮਿਨਿਸਟ੍ਰੇਟਰ ਟੀਆਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਤਿਉਹਾਰਾਂ ਦੇ ਮਹੱਤਵ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਰੋਸ਼ਨੀ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਖੁਸ਼ੀਆਂ, ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਆਰਸੀ ਗੰਗਵਾਰ, ਡਾ. ਨਿਧੀ ਮਹਾਜਨ ਅਤੇ ਡਾ. ਦਿਲਜੀਤ ਮਸੀਹ ਨੇ ਰੰਗੋਲੀ ਮੁਕਾਬਲੇ ਦੇ ਨਤੀਜੇ ਐਲਾਨਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਰੰਗੋਲੀ ਮੁਕਾਬਲੇ ਵਿੱਚ ਪਹਿਲਾ ਸਥਾਨ ਗਰੁੱਪ ਏ ਨੇ ਹਾਸਲ ਕੀਤਾ। ਦੂਸਰਾ ਸਥਾਨ ਗਰੁੱਪ ਡੀ ਅਤੇ ਗਰੁੱਪ ਆਈ ਨੇ ਹਾਸਲ ਕੀਤਾ। ਤੀਸਰਾ ਸਥਾਨ ਗਰੁੱਪ ਬੀ, ਗਰੁੱਪ ਸੀ ਅਤੇ ਗਰੁੱਪ ਪੀ ਨੇ ਹਾਸਲ ਕੀਤਾ। ਇਸੇ ਤਰ੍ਹਾਂ ਦੀਵਾ ਮੇਕਿੰਗ ਮੁਕਾਬਲੇ ਵਿੱਚ ਵੰਸ਼ਿਕਾ ਨੇ ਪਹਿਲਾ ਅਤੇ ਦੀਪਿਕਾ ਨੇ ਦੂਸਰਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਆਰਸੀ ਗੰਗਵਾਰ, ਡਾ. ਨਿਧੀ ਮਹਾਜਨ ਅਤੇ ਡਾ. ਦਿਲਜੀਤ ਮਸੀਹ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੌਰਾਨ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਠਾਈ ਵੰਡੀ ਗਈ ਅਤੇ ਉਨ੍ਹਾਂ ਵਿਦਿਆਰਥੀਆਂ ਨੇ ਵੀ ਰੰਗੋਲੀ ਮੁਕਾਬਲੇ ਵਿੱਚ ਭਾਗ ਲਿਆ ਤਾਂ ਜੋ ਉਹ ਭਾਰਤੀ ਸੰਸਕ੍ਰਿਤੀ ਨੂੰ ਚੰਗੀ ਤਰ੍ਹਾਂ ਸਮਝ ਸਕਣ।