- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਜਵਾ ਨੇ ਦੱਸਿਆ ਕਿ ਪੁਲਿਸ ਨੇ ਰਣਜੀਤ ਸਿੰਘ ਨੂੰ ਦੁਪਹਿਰ 4 ਵਜੇ ਉਸਦੇ ਘਰੋਂ ਚੁੱਕ ਕੇ ਲੈ ਗਈ ਅਤੇ ਉਸ ਦੇ ਪਰਿਵਾਰ ਨੂੰ ਸਵੇਰੇ 1:30 ਵਜੇ ਦੇ ਕਰੀਬ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ ਅਤੇ ਉਹ ਉਸ ਨੂੰ ਸਵੇਰੇ ਆ ਕੇ ਲੈ ਜਾਣ। ਪਰਿਵਾਰ ਰਾਣਜੀਤ ਨੂੰ ਲੈ ਕੇ ਆਉਣ ਦੀ ਤਿਆਰੀ ਹੀ ਕਰ ਰਿਹਾ ਸੀ ਕਿ ਸਵੇਰੇ 8 ਵਜੇ ਉਨ੍ਹਾਂ ਨੂੰ ਰਣਜੀਤ ਦੇ ਐਨਕਾਊਂਟਰ ਦੀ ਖ਼ਬਰ ਮਿਲੀ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਸ਼ੁੱਕਰਵਾਰ ਨੂੰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸੀ ਆਗੂ ਪੁਲਿਸ ਐਨਕਾਉਂਟਰ ’ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੇ। ਪੁਲਿਸ ਕਾਰਵਾਈ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸੀਬੀਆਈ ਜਾਂ ਐੱਨਆਈਏ ਤੋਂ ਜਾਂਚ ਕਰਵਾਏ। ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਅਰੁਣਾ ਚੌਧਰੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਮੌਜੂਦ ਸਨ।
ਬਾਜਵਾ ਨੇ ਦੱਸਿਆ ਕਿ ਪੁਲਿਸ ਨੇ ਰਣਜੀਤ ਸਿੰਘ ਨੂੰ ਦੁਪਹਿਰ 4 ਵਜੇ ਉਸਦੇ ਘਰੋਂ ਚੁੱਕ ਕੇ ਲੈ ਗਈ ਅਤੇ ਉਸ ਦੇ ਪਰਿਵਾਰ ਨੂੰ ਸਵੇਰੇ 1:30 ਵਜੇ ਦੇ ਕਰੀਬ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ ਅਤੇ ਉਹ ਉਸ ਨੂੰ ਸਵੇਰੇ ਆ ਕੇ ਲੈ ਜਾਣ। ਪਰਿਵਾਰ ਰਾਣਜੀਤ ਨੂੰ ਲੈ ਕੇ ਆਉਣ ਦੀ ਤਿਆਰੀ ਹੀ ਕਰ ਰਿਹਾ ਸੀ ਕਿ ਸਵੇਰੇ 8 ਵਜੇ ਉਨ੍ਹਾਂ ਨੂੰ ਰਣਜੀਤ ਦੇ ਐਨਕਾਊਂਟਰ ਦੀ ਖ਼ਬਰ ਮਿਲੀ। ਉਨ੍ਹਾਂ ਕਿਹਾ ਕਿ ਇਹ ਘਟਨਾ ਭਾਰਤ-ਪਾਕਿਸਤਾਨ ਸਰਹੱਦ ਦੇ ਬਹੁਤ ਨੇੜੇ ਵਾਪਰੀ। ਉਨ੍ਹਾਂ ਕਿਹਾ ਕਿ ਪਰਿਵਾਰ ਮੰਗ ਕਰਦਾ ਹੈ ਕਿ ਉਹਨਾਂ ਨੂੰ ਪੰਜਾਬ ਪੁਲਿਸ ’ਤੇ ਕੋਈ ਵਿਸ਼ਵਾਸ ਨਹੀਂ ਹੈ ਅਤੇ ਇਸ ਲਈ ਮ੍ਰਿਤਕ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਵਿਖੇ ਕਰਵਾਇਆ ਜਾਵੇ। ਉਹ ਮੰਗ ਕਰਦੇ ਹਨ ਕਿ ਭਾਰਤ ਦੇ ਚੀਫ ਜਸਟਿਸ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦਾ ਹੁਕਮ ਜਾਰੀ ਕਰਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਹੋਰ ਉੱਚ-ਪੱਧਰੀ ਅਧਿਕਾਰੀਆਂ ਤੋਂ ਕਰਵਾਈ ਜਾਣੀ ਚਾਹੀਦੀ ਹੈ ਕਿਉਂਕਿ ਸਾਰਾ ਪੰਜਾਬ ਸੱਚਾਈ ਜਾਣਨ ਦਾ ਹੱਕਦਾਰ ਹੈ।
ਐੱਮਪੀ ਰੰਧਾਵਾ ਨੇ ਕਿਹਾ ਕਿ ਘਟਨਾ ਤੋਂ ਬਾਅਦ ਪੁਲਿਸ ਨੇ ਸ਼ੁਰੂ ’ਚ ਇਹ ਅਫ਼ਵਾਹ ਫੈਲਾਈ ਕਿ ਦੋਵਾਂ ਮੁਲਾਜ਼ਮਾਂ ਨੇ ਇੱਕ ਦੂਜੇ ਨੂੰ ਗੋਲੀ ਮਾਰ ਦਿੱਤੀ ਹੈ। ਮੁੱਖ ਮੰਤਰੀ ਨੇ ਵੀ ਇਕ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਦੋਵੇਂ ਮੁਲਾਜ਼ਮ ਆਪਸ ’ਚ ਲੜ ਪਏ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐੱਸਐੱਸਪੀ ਨੇ ਗਲਤ ਜਾਣਕਾਰੀ ਦਿੱਤੀ ਸੀ ਜਿਸ ਲਈ ਐੱਸਐੱਸਪੀ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਐੱਸਐੱਸਪੀ ਨੇ ਮਾਮਲੇ ’ਚ ਆਈਐੱਸਆਈ ਦਾ ਹੱਥ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਨਿਆਂਇਕ ਜਾਂਚ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਸੀਬੀਆਈ ਜਾਂ ਐੱਨਆਈਏ ਰਾਹੀਂ ਜਾਂਚ ਕਰਵਾਉਣੀ ਚਾਹੀਦੀ ਹੈ, ਕਿਉਂਕਿ ਇਹ ਮਾਮਲਾ ਭਾਰਤ ਅਤੇ ਪਾਕਿਸਤਾਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸਐੱਸਪੀ ਗੁਰਦਾਸਪੁਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਿਸ ਚੌਕੀ ’ਤੇ ਪੁਲਿਸ ਮੁਲਾਜ਼ਮ ਤੈਨਾਤ ਸਨ, ਉਸ ਚੌਂਕੀ ਦੀ ਹਾਲਤ ਤੋਂ ਪਤਾ ਲੱਗਦਾ ਹੈ ਕਿ ਐੱਸਐੱਸਪੀ ਨੇ ਕਦੇ ਵੀ ਚੌਂਕੀ ਦਾ ਦੌਰਾ ਨਹੀਂ ਕੀਤਾ। ਐੱਸਐੱਸਪੀ ਡਰ ਕਾਰਨ ਆਪਣੇ ਘਰੋਂ ਨਹੀਂ ਨਿਕਲਦੇ। ਉਨ੍ਹਾਂ ਕਿਹਾ ਕਿ ਸੀਆਈਏ ਸਟਾਫ ਇੰਚਾਰਜ ਨੂੰ ਲੱਗੀ ਗੋਲੀ ਦੀ ਫੋਰੈਂਸਿਕ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਗਠਨਾਂ ਅਤੇ ਪਰਿਵਾਰ ਨੇ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕਰਕੇ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਵਿੱਚ ਕਰਵਾਇਆ ਜਾਵੇ।