ਟਿਕਟ ਨਾ ਮਿਲਣ ਪਿਛੋਂ ਰਣਜੀਤ ਸਿੰਘ ਕਾਹਲੋਂ ਦਾ ਐਲਾਨ, ਜਾਰੀ ਰਹੇਗਾ ਮਿਸ਼ਨ 2027 ਟਿਕਟ ਨਾ ਮਿਲਣ ਪਿਛੋਂ ਰਣਜੀਤ ਸਿੰਘ ਕਾਹਲੋਂ ਦਾ ਐਲਾਨ, ਜਾਰੀ ਰਹੇਗਾ ਮਿਸ਼ਨ 2027
Publish Date: Fri, 13 Nov 2026 05:22 PM (IST)
Updated Date: Sat, 14 Nov 2026 04:01 AM (IST)
ਜੀਆਰਪੀ—ਮੀਟਿੰਗ ਦੌਰਾਨ ਰਣਜੀਤ ਸਿੰਘ ਕਾਹਲੋਂ ਅਤੇ ਆਪਣੇ ਸਮਰਥਕਾਂ ਦੇ ਨਾਲ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨਸਭਾ ਹਲਕਾ ਗੁਰਦਾਸਪੁਰ ’ਚ ਲੋਕ ਸੰਘਰਸ਼ ਮੋਰਚਾ ਦੇ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ-2027 ਅੱਗੇ ਵੀ ਜਾਰੀ ਰਹੇਗਾ ਤੇ ਸਫਲਤਾਪੂਰਵਕ ਸਫਲ ਬਣਾਇਆ ਜਾਵੇਗਾ। ਇਹ ਫ਼ੈਸਲਾ ਸੀਨੀਅਰ ਆਗੂਆਂ ਦੀ ਮੀਟਿੰਗ ’ਚ ਲਿਆ ਗਿਆ। ਜ਼ਿਕਰਯੋਗ ਹੈ ਕਿ ਯੂਥ ਆਗੂ ਰਣਜੀਤ ਸਿੰਘ ਕਾਹਲੋਂ ਇਸ ਵਾਰ ਗੁਰਦਾਸਪੁਰ ਹਲਕੇ ਤੋਂ ਖੁਦ ਨੂੰ ਆਮ ਆਦਮੀ ਪਾਰਟੀ ਦੇ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਸਨ ਪਰ ਪਾਰਟੀ ਵੱਲੋਂ ਆਪਣੇ ਹਲਕਾ ਇੰਚਾਰਜ ਰਮਨ ਬਹਿਲ ਨੂੰ ਹੀ ਟਿਕਟ ਦਿੱਤੀ ਗਈ ਹੈ। ਇਸ ਉਪਰੰਤ ਰਣਜੀਤ ਸਿੰਘ ਕਾਹਲੋਂ ਵੱਲੋਂ ਆਪਣੇ ਸਮਰਥਕਾਂ ਨਾਲ ਅਗਲੀ ਰਣਨੀਤੀ ਉਲੀਕਣ ਲਈ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਇਸ ਮੌਕੇ ਰਣਜੀਤ ਸਿੰਘ ਕਾਹਲੋਂ ਨੇ ਆਪਣੇ ਸਮਰਥਾਂ ਨੂੰ ਭਰੋਸਾ ਦਿਵਾਇਆ ਕਿ ਮਿਸ਼ਨ 2027 ਤਹਿਤ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਲਈ ਸ਼ੁਰੂ ਕੀਤੇ ਗਏ ਭਲਾਈ ਦੇ ਕੰਮ ਜਾਰੀ ਰਹਿਣਗੇ ਅਤੇ ਅਗਲੀ ਰੂਪਰੇਖਾ ਜਲਦ ਹੀ ਮੀਟਿੰਗ ਕਰਕੇ ਤਿਆਰ ਕੀਤੀ ਜਾਵੇਗੀ ਅਤੇ ਪੂਰੀ ਸਰਗਰਮੀ ਨਾਲ ਸਫਲਤਾ ਹਾਸਲ ਕੀਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਵੱਖ-ਵੱਖ ਸੁਝਾਅ ਦੇ ਕੇ ਕਿਹਾ ਕਿ ਮਿਸ਼ਨ 2027 ਮਜ਼ਬੂਤੀ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਸਰਪੰਚ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਡਾ. ਮਨਮੋਹਨ ਸਿੰਘ ਭਾਗੋਵਾਲੀਆ, ਡਾ. ਕ੍ਰਿਸ਼ਨ ਭੁੰਬਲੀ, ਕਸ਼ਮੀਰ ਸਿੰਘ ਵਾਹਲਾ, ਸੁੱਚਾ ਸਿੰਘ ਮੱਲੀ, ਹਿਤਪਾਲ ਸਿੰਘ, ਪਰਮਜੀਤ ਸਿੰਘ, ਸੁਖਦੇਵ ਕੌਰ, ਹਰਮਨਜੀਤ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਮਨਵਿੰਦਰ ਕੌਰ, ਹਰਪ੍ਰੀਤ ਕੌਰ, ਹੈਰੀ ਕਾਹਲੋਂ, ਰਛਪਾਲ ਸਿੰਘ, ਦਵਿੰਦਰ ਕੁਮਾਰ ਹਰਦਾਨ, ਕਾਬਲ ਸਿੰਘ, ਪੰਕਜ ਕੁਮਾਰ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ।