ਪੁਲਿਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ 12 ਦਿਨਾਂ ਬਾਅਦ ਹੋਇਆ ਸਸਕਾਰ, ਪਰਿਵਾਰ ਨੇ ਫਿਰ ਦੁਹਰਾਏ 'ਝੂਠੇ ਐਨਕਾਊਂਟਰ' ਦੇ ਦੋਸ਼
ਦੱਸ ਦਈਏ ਕਿ ਆਦੀਆਂ ਪੁਲਿਸ ਚੌਂਕੀ ’ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐੱਸਆਈ ਗੁਰਨਾਮ ਸਿੰਘ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ।
Publish Date: Tue, 10 Mar 2026 09:29 AM (IST)
Updated Date: Tue, 10 Mar 2026 09:32 AM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਦੋਰਾਂਗਲਾ ਦੀ ਆਦੀਆਂ ਪੁਲਿਸ ਚੌਕੀ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਸਿਲਸਿਲੇ ’ਚ ਪੁਲਿਸ ਵੱਲੋਂ ਮਾਸਟਰ ਮਾਈਂਡ ਕਰਾਰ ਦਿੱਤ ਗਏ ਮੁਲਜ਼ਮ ਰਣਜੀਤ ਸਿੰਘ ਦਾ ਅੱਜ 12ਵੇਂ ਦਿਨ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਸ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੂੰ 25 ਫਰਵਰੀ ਨੂੰ ਪੁਲਿਸ ਮੁਕਾਬਲੇ ’ਚ ਮਾਰ ਦਿੱਤਾ ਗਿਆ ਸੀ। ਸ਼ੁਰੂ ’ਚ ਪਰਿਵਾਰ ਨੇ ਪੋਸਟਮਾਰਟਮ ਨਾ ਕਰਵਾਉਣ ’ਤੇ ਜ਼ੋਰ ਦਿੱਤਾ। ਉਸਦਾ ਪੋਸਟਮਾਰਟਮ 5 ਮਾਰਚ ਨੂੰ ਕੀਤਾ ਗਿਆ ਸੀ ਪਰ ਪਰਿਵਾਰ ਅੰਤਿਮ ਸਸਕਾਰ ਨਾ ਕਰਨ ਦੀ ਜ਼ਿੱਦ ਤੇ ਅੜਿਆ ਰਿਹਾ। ਐਤਵਾਰ ਨੂੰ ਲਾਸ਼ ਦੀ ਹਾਲਤ ਨੂੰ ਦੇਖਦੇ ਹੋਏ, ਪਰਿਵਾਰ ਨੇ ਉਸਦਾ ਸਸਕਾਰ ਕਰਨ ਦਾ ਫੈਸਲਾ ਕੀਤਾ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਆਦੀਆਂ ਪੁਲਿਸ ਚੌਂਕੀ 'ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਰਣਜੀਤ ਸਿੰਘ 25 ਫਰਵਰੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਪਰਿਵਾਰ ਨੇ ਐਲਾਨ ਰਣਜੀਤ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਸੀ ਪਰ ਉਸਦੀ ਲਾਸ਼ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਅਤੇ ਸੰਗਠਨਾਂ ਨੇ ਸੋਮਵਾਰ ਨੂੰ ਉਸਦਾ ਅੰਤਿਮ ਸਸਕਾਰ ਕਰ ਦਿੱਤਾ। ਪਰਿਵਾਰ ਅਤੇ ਵੱਖ-ਵੱਖ ਸੰਗਠਨਾਂ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਨਸਾਫ਼ ਲਈ ਲੜਾਈ ਨਹੀਂ ਰੁਕੇਗੀ ਅਤੇ ਅਗਲੀ ਯੋਜਨਾ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਵਾਲੇ ਦਿਨ ਬਣਾਈ ਜਾਵੇਗੀ।
ਦੱਸ ਦਈਏ ਕਿ ਆਦੀਆਂ ਪੁਲਿਸ ਚੌਂਕੀ ’ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐੱਸਆਈ ਗੁਰਨਾਮ ਸਿੰਘ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਪੁਲਿਸ ਨੇ ਮੁਲਜ਼ਮ ਦਿਲਾਵਰ ਸਿੰਘ ਵਾਸੀ ਆਲੀਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਜਿਸਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਕਤਲ ਕੀਤੇ ਸਨ। ਪੁਲਿਸ ਨੇ ਬਾਅਦ ਵਿੱਚ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਬਾਅਦ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਸਰ ਤੋਂ ਤੀਜੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਇੰਦਰਜੀਤ ਸਿੰਘ ਦੇ ਭਰਾ ਸਵਰਨ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਵੇਲੇ ਸਾਰੇ ਮੁਲਜ਼ਮ ਪੁਲਿਸ ਰਿਮਾਂਡ 'ਤੇ ਹਨ।