ਸੰਗਰੂਰ ਰੈਲੀ ਲਈ ਵੱਡਾ ਕਾਫਲਾ ਲੈ ਕੇ ਰਵਾਨਾ ਹੋਏ ਰਵੀਨੰਦਨ ਬਾਜਵਾ
ਸੰਗਰੂਰ ਰੈਲੀ ਲਈ ਵੱਡਾ ਕਾਫਲਾ ਲੈ ਕੇ ਰਵਾਨਾ ਹੋਏ ਰਵੀਨੰਦਨ ਸਿੰਘ ਬਾਜਵਾ
Publish Date: Wed, 04 Nov 2026 04:37 PM (IST)
Updated Date: Wed, 04 Nov 2026 04:38 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਆਪਣੇ ਹਜ਼ਾਰਾਂ ਸਾਥੀਆਂ ਅਤੇ ਵਰਕਰਾਂ ਦੇ ਵੱਡੇ ਕਾਫਲੇ ਸਮੇਤ ਰਵਾਨਾ ਹੋਏ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੱਡੀਆਂ ਦੇ ਲੰਬੇ ਕਾਫਲੇ ਨਾਲ ਰਵਾਨਗੀ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀਨੰਦਨ ਬਾਜਵਾ ਨੇ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲੋਕਾਂ ਦੀਆਂ ਉਮੀਦਾਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਸ ਰੈਲੀ ਵਿੱਚ ਲੋਕ ਸਵੈ-ਇੱਛਾ ਨਾਲ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਜੋਸ਼ ਹੈ, ਜਿਸ ਸਦਕਾ ਅੱਜ ਗੁਰਦਾਸਪੁਰ ਹਲਕੇ ਤੋਂ ਗੱਡੀਆਂ ਦਾ ਇਹ ਵੱਡਾ ਕਾਫਲਾ ਸੰਗਰੂਰ ਲਈ ਰਵਾਨਾ ਹੋਇਆ ਹੈ। ਇਸ ਮੌਕੇ ਮਨਮੋਹਨ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ ਤੇ ਓਮ ਪ੍ਰਕਾਸ਼ ਚਾਰੇ ਸਾਬਕਾ ਸਰਪੰਚ, ਸਾਬਕਾ ਪੰਚ ਡਾਕਟਰ ਜੋਗਾ ਸਿੰਘ, ਵਾਈਸ ਚੇਅਰਮੈਨ ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸੀ।