ਰਵੀਨੰਦਨ ਬਾਜਵਾ ਨੇ ਵਰਕਰਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਖਿਆ ਰਵੀਨੰਦਨ ਬਾਜਵਾ ਨੇ ਵਰਕਰਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਖਿਆ
Publish Date: Thu, 15 Oct 2026 04:11 PM (IST)
Updated Date: Thu, 15 Oct 2026 04:15 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ: ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਸਰਦਾਰ ਰਵੀ ਨੰਦਨ ਸਿੰਘ ਬਾਜਵਾ (ਨਿੱਕੂ ਬਾਜਵਾ) ਵੱਲੋਂ ਇਲਾਕੇ ਵਿੱਚ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸਦੇ ਤਹਿਤ ਰਵੀ ਬਾਜਵਾ ਨੇ ਅੱਜ ਇਕ ਅਹਿਮ ਮੀਟਿੰਗ ਪਲਵਿੰਦਰ ਸਿੰਘ ਬੱਲ ਦੇ ਗ੍ਰਹਿ ਪਿੰਡ ਅਕਰਪੁਰਾ ਵਿਖੇ ਕੀਤੀ, ਜਿਸ ਵਿਚ ਸਾਬਕਾ ਸਰਪੰਚ ਹਰਜਿੰਦਰ ਸਿੰਘ ਮਿੰਟੂ ਸਮੇਤ ਹਲਕੇ ਦੇ ਕਈ ਮੌਜੂਦਾ ਅਤੇ ਸਾਬਕਾ ਪੰਚ ਸਰਪੰਚ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਵਰਕਰ ਹੁੰਦੇ ਹਨ, ਜੋ ਦਿਨ-ਰਾਤ ਬਿਨਾਂ ਕਿਸੇ ਸੁਆਰਥ ਦੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਹਰ ਵਰਗ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਲਾਮਬੰਦ ਹੋ ਕੇ ਜਨਤਾ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।ਬਾਜਵਾ ਨੇ ਭਰੋਸਾ ਦਿੱਤਾ ਕਿ ਉਹ ਹਰ ਸੁਖ-ਦੁਖ ਵਿੱਚ ਆਪਣੇ ਵਰਕਰਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਿਸੇ ਵੀ ਵਰਕਰ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।