- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਡੀ ਖੋਸਲਾ ਸਕੂਲ ਦਾ ਇੰਟਕ ਰਾਸ਼ਟਰੀ ਵਿਰਾਸਤ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਆਰਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਸਾਧਾਰਨ ਪ੍ਰਤਿਭਾ, ਗਿਆਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਵੈਭਵ ਸ਼ਰਮਾ ਤੇ ਗੁਰਮਨਪ੍ਰੀਤ ਸਿੰਘ (ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ) ਵੱਲੋਂ ਕਰਵਾਏ ਗਏ ਰਾਸ਼ਟਰੀ ਵਿਰਾਸਤ ਕੁਇਜ਼ ਮੁਕਾਬਲੇ ਦੇ ਸਿਟੀ ਰਾਊਂਡ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਦੋਵਾਂ ਵਿਦਿਆਰਥੀਆਂ ਦੀ ਇੰਟੈਕ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਕਲਾ, ਸੱਭਿਆਚਾਰ ਤੇ ਵਿਰਾਸਤ ਦੇ ਪੰਜਾਬ ਰਾਜ ਪੱਧਰੀ ਕੁਇਜ਼ ਮੁਕਾਬਲੇ ਲਈ ਚੋਣ ਵੀ ਹੋਈ ਹੈ।