- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਤਰ-ਜਮਾਤੀ ਕ੍ਰਿਕਟ ਮੁਕਾਬਲੇ ’ਚ ਆਰਡੀ ਖੋਸਲਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ,ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਜਮਾਤੀ ਕ੍ਰਿਕਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਲੜਕਿਆਂ ਅਤੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਇਸ ਮੁਕਾਬਲੇ ਵਿੱਚ ਸਾਰੀਆਂ ਜਮਾਤਾਂ ਦੇ ਵੱਖ-ਵੱਖ ਹਾਊਸਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਲਗਨ ਅਤੇ ਟੀਮ ਭਾਵਨਾ ਨਾਲ ਆਪਣੀ ਬਿਹਤਰੀ ਸਾਬਤ ਕਰਨ ਦਾ ਯਤਨ ਕੀਤਾ। ਸਖ਼ਤ ਮੁਕਾਬਲੇ ਤੋਂ ਬਾਅਦ ਵਿਕਟਰੀ ਹਾਊਸ ਨੇ ਪਹਿਲਾ ਸਥਾਨ, ਯੂਨਿਟੀ ਹਾਊਸ ਨੇ ਦੂਜਾ ਸਥਾਨ ਅਤੇ ਹਾਰਮਨੀ ਹਾਊਸ ਤੇ ਲਿਬਰਟੀ ਹਾਊਸ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਨੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਦੇ ਨਾਲ-ਨਾਲ ਸਹਿਯੋਗ, ਏਕਤਾ, ਅਨੁਸ਼ਾਸਨ ਅਤੇ ਟੀਮ ਭਾਵਨਾ ਵਰਗੇ ਮਹੱਤਵਪੂਰਨ ਗੁਣਾਂ ਨੂੰ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕੀਤਾ।ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰੈਜ਼ੀਡੈਂਟ ਸ੍ਰੀ ਅਜੈ ਖੋਸਲਾ ਅਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਸਾਰੇ ਜੇਤੂ ਹਾਊਸਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।