ਆਕਾਸ਼, ਗੁਰਦਾਸਪੁਰ- ਰੈੱਡ ਕਰਾੱਸ ਸੋਸਾਇਟੀ ਦੇ ਗੁਰਦਾਸਪੁਰ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿਖੇ ਸਰਬੱਤ ਦੇ ਭਲੇ ਹਿੱਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਕੇਂਦਰ ਦੇ ਪੋ੍ਜੈਕਟ ਡਾਇਰੈਕਟਰ ਸ੍ਰੀ ਰੋਮੇਸ਼ ਮਹਾਜਨ ਅਤੇ ਸਮੂਹ ਸਟਾਫ ਵੱਲੋਂ ਇਸ ਕੇਂਦਰ ਵਿਖੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਨਸ਼ਾ ਛੁਡਾਓ ਕੇਂਦਰ ਦੇ ਸਮੂਹ ਸਟਾਫ਼ ਅਤੇ ਮਰੀਜ਼ਾਂ ਨੇ ਆਪਣੀ ਹਾਜ਼ਰੀ ਭਰੀ।

ਪੋ੍ਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਪੂਰੀ ਦੁਨੀਆ ਵਿਚ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਦੇ ਬੈਨਰ ਹੇਠ ਗੁਰਦਾਸਪੁਰ ਵਿਖੇ ਚੱਲ ਰਿਹਾ ਰੈੱਡ ਕਰਾੱਸ ਨਸ਼ਾ ਛੁਡਾਊ ਕੇਂਦਰ ਨਸ਼ੇ ਦੀ ਦਲ-ਦਲ ਵਿੱਚ ਫਸੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਮਰੀਜ਼ ਏਥੋਂ ਇਲਾਜ ਕਰਵਾ ਕੇ ਨਸ਼ੇ ਤਿਆਰ ਚੁੱਕੇ ਹਨ ਅਤੇ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਮਰੀਜ਼ਾਂ ਦੀ ਤੰਦਰੁਸਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।