ਕੇਂਦਰੀ ਜੇਲ੍ਹ ’ਚੋਂ ਕੈਦੀ ਤੋਂ 18 ਨਸ਼ੀਲੀਆਂ ਗੋਲੀਆਂ ਬਰਾਮਦ
ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਦੀ ਤੋਂ 18 ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sat, 14 Mar 2026 05:22 PM (IST)
Updated Date: Sun, 15 Mar 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਤੋਂ 18 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸਿਟੀ ਥਾਣੇ ਦੀ ਪੁਲਿਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਮੰਗਲ ਸਿੰਘ ਨੇ ਕਿਹਾ ਕਿ ਜਦੋਂ ਕੈਦੀ ਬਾਨੂ ਪ੍ਰਤਾਪ ਸਿੰਘ ਵੀਸੀ ਵਿੱਚ ਪੇਸ਼ ਹੋਣ ਤੋਂ ਬਾਅਦ ਆਪਣੀ ਬੈਰਕ ਨੰਬਰ ਛੇ ਵਿੱਚ ਵਾਪਸ ਆਇਆ ਤਾਂ ਵਾਰਡ ਹਰਿੰਦਰ ਸਿੰਘ ਨੂੰ ਸ਼ੱਕ ਹੋਇਆ ਅਤੇ ਉਸਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ਵਿੱਚ ਪਏ ਪਲਾਸਟਿਕ ਦੇ ਡੱਬੇ ਵਿੱਚੋਂ 18 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ।