- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਣ ਜਾਮ ਤੋਂ ਮਿਲੇਗੀ ਰਾਹਤ, ਸੁਰੱਖਿਅਤ ਹੋਵੇਗਾ ਸਫ਼ਰ, ਪੰਜ ਪ੍ਰਮੁੱਖ ਚੌਕਾਂ ’ਤੇ 30 ਲੱਖ ਰੁਪਏ ਦੀ ਲਾਗਤ

-ਲੀਡ..)
-ਹੁਣ ਜਾਮ ਤੋਂ ਮਿਲੇਗੀ ਰਾਹਤ, ਸੁਰੱਖਿਅਤ ਹੋਵੇਗਾ ਸਫ਼ਰ
-ਨਿਯੰਤਰਿਤ ਹੋਵੇਗੀ ਵਾਹਨਾਂ ਦੀ ਆਵਾਜਾਈ, ਟ੍ਰੈਫਿਕ ਵਿਵਸਥਾ ਸੁਧਾਰਨ ’ਚ ਮਿਲੇਗੀ ਮਦਦ
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਸ਼ਹਿਰ ਦੀਆਂ ਸੜਕਾਂ ’ਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੇ ਬੇਤਰਤੀਬ ਟ੍ਰੈਫਿਕ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਹੁਣ ਪ੍ਰਮੁੱਖ ਚੌਰਾਹਿਆਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਵਿਵਸਥਿਤ ਕਰਨ ਲਈ ਟ੍ਰੈਫਿਕ ਲਾਈਟਾਂ ਦੀ ਵਿਵਸਥਾ ਸ਼ੁਰੂ ਹੋ ਗਈ ਹੈ। ਵਾਹਨ ਚਾਲਕਾਂ ਨੂੰ ਵਾਰ-ਵਾਰ ਲੱਗਣ ਵਾਲੇ ਜਾਮ ਤੋਂ ਰਾਹਤ ਮਿਲਣ ਦੀ ਉਮੀਦ ਹੈ, ਸਗੋਂ ਸੜਕ ਪਾਰ ਕਰਨ ਵਾਲੇ ਪੈਦਲ ਯਾਤਰੀਆਂ ਦੀ ਸੁਰੱਖਿਆ ਵੀ ਬਿਹਤਰ ਹੋ ਸਕੇਗੀ। ਟ੍ਰੈਫਿਕ ਲਾਈਟਾਂ ਰਾਹੀਂ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਰਾਹ ਮਿਲੇਗਾ ਜਿਸ ਨਾਲ ਚੌਰਾਹਿਆਂ ’ਤੇ ਵਾਹਨਾਂ ਦੀ ਬੇਲੋੜੀ ਭੀੜ ਅਤੇ ਆਪਸੀ ਟਕਰਾਅ ਦੀ ਸੰਭਾਵਨਾ ਘਟਾਉਣ ਵਿੱਚ ਮਦਦ ਮਿਲੇਗੀ।
ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਪੰਜ ਪ੍ਰਮੁੱਖ ਚੌਰਾਹਿਆਂ ’ਤੇ ਕੁੱਲ 20 ਟ੍ਰੈਫਿਕ ਲਾਈਟਾਂ ਲਾਈਆਂ ਗਈਆਂ ਹਨ। ਇਸ ਪ੍ਰੋਜੈਕਟ ਦਾ ਉਦਘਾਟਨ ਬੁੱਧਵਾਰ ਨੂੰ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਜਹਾਜ਼ ਚੌਕ ਤੋਂ ਕੀਤਾ। ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਆਦਿਤਿਆ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਐੱਸਪੀ ਮਨੋਜ ਠਾਕੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
-ਬਾਕਸ-
--ਚੌਰਾਹਿਆਂ ’ਤੇ ਵਾਹਨਾਂ ਦੀ ਆਵਾਜਾਈ ਹੋਵੇਗੀ ਵਿਵਸਥਿਤ--
ਟ੍ਰੈਫਿਕ ਲਾਈਟਾਂ ਲੱਗਣ ਨਾਲ ਹੁਣ ਪ੍ਰਮੁੱਖ ਚੌਰਾਹਿਆਂ ’ਤੇ ਵਾਹਨ ਚਾਲਕਾਂ ਨੂੰ ਆਪਣੀ ਮਨਮਰਜ਼ੀ ਨਾਲ ਰਾਹ ਕੱਢਣ ਦੀ ਬਜਾਏ ਨਿਰਧਾਰਤ ਸਿਗਨਲ ਅਨੁਸਾਰ ਚੱਲਣਾ ਪਵੇਗਾ। ਇਸ ਨਾਲ ਇੱਕੋ ਸਮੇਂ ਕਈ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਕਾਰਨ ਪੈਦਾ ਹੋਣ ਵਾਲੀ ਅਵਿਵਸਥਾ ਘੱਟ ਹੋਵੇਗੀ। ਖ਼ਾਸਕਰ ਵਿਅਸਤ ਸਮੇਂ ਦੌਰਾਨ ਚੌਰਾਹਿਆਂ ’ਤੇ ਲੱਗਣ ਵਾਲੇ ਜਾਮ ਨੂੰ ਨਿਯੰਤਰਿਤ ਕਰਨ ਵਿੱਚ ਇਹ ਵਿਵਸਥਾ ਮਦਦਗਾਰ ਸਾਬਤ ਹੋ ਸਕਦੀ ਹੈ। ਇਸ ਤੋਂ ਇਲਾਵਾ ਐਂਬੂਲੈਂਸ ਤੇ ਹੋਰ ਐਮਰਜੈਂਸੀ ਸੇਵਾਵਾਂ ਦੇ ਵਾਹਨਾਂ ਨੂੰ ਵੀ ਵਿਵਸਥਿਤ ਟ੍ਰੈਫਿਕ ਦਾ ਲਾਭ ਮਿਲਣ ਦੀ ਉਮੀਦ ਹੈ।
-ਬਾਕਸ-
--ਵਿਕਾਸ ਦੇ ਮਾਮਲੇ ਵਿੱਚ ਬਦਲੀ ਸ਼ਹਿਰ ਦੀ ਤਸਵੀਰ-ਬਹਿਲ--
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਮਾਧਾਨ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਪੰਜ ਚੌਰਾਹਿਆਂ ’ਤੇ 20 ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਇਸ ਨਾਲ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਨਾਲ ਸ਼ਹਿਰ ਦੀ ਤਸਵੀਰ ਬਦਲਣ ਵਿੱਚ ਮਦਦ ਮਿਲੀ ਹੈ।
-ਬਾਕਸ-
-ਸੜਕ ਸੁਰੱਖਿਆ ਲਈ ਵੀ ਅਹਿਮ ਕਦਮ : ਐੱਸਐੱਸਪੀ
ਐੱਸਐੱਸਪੀ ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਟ੍ਰੈਫਿਕ ਲਾਈਟਾਂ ਸ਼ੁਰੂ ਹੋਣ ਨਾਲ ਸ਼ਹਿਰ ਵਿੱਚ ਟ੍ਰੈਫਿਕ ਨੂੰ ਨਿਯੰਤਰਿਤ ਕਰਨ ਅਤੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਸਿਗਨਲਾਂ ਦੀ ਪਾਲਣਾ ਕਰਨ ਅਤੇ ਜਲਦਬਾਜ਼ੀ ਵਿੱਚ ਨਿਯਮਾਂ ਦੀ ਉਲੰਘਣਾ ਨਾ ਕਰਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਨਾਗਰਿਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ।
-ਬਾਕਸ-
-ਲੋਕਾਂ ਦੀ ਲੰਮੇ ਸਮੇਂ ਦੀ ਮੰਗ ਹੋਈ ਪੂਰੀ- ਚੇਅਰਮੈਨ ਸ਼ਰਮਾ-
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ’ਤੇ ਟ੍ਰੈਫਿਕ ਲਾਈਟਾਂ ਲਗਾਉਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਸ਼ਹਿਰਵਾਸੀਆਂ ਦੀ ਲੋੜ ਨੂੰ ਦੇਖਦੇ ਹੋਏ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਪੂਰਾ ਕੀਤਾ ਗਿਆ ਹੈ। ਟ੍ਰੈਫਿਕ ਲਾਈਟਾਂ ਚਾਲੂ ਹੋਣ ਨਾਲ ਵਾਹਨਾਂ ਦੀ ਆਵਾਜਾਈ ਨੂੰ ਵਿਵਸਥਿਤ ਕਰਨ ਤੇ ਲੋਕਾਂ ਨੂੰ ਟ੍ਰੈਫਿਕ ਸੰਬੰਧੀ ਪਰੇਸ਼ਾਨੀਆਂ ਤੋਂ ਰਾਹਤ ਦਿਲਾਉਣ ਵਿੱਚ ਮਦਦ ਮਿਲੇਗੀ। ਟਰੱਸਟ ਦਾ ਉਦੇਸ਼ ਸ਼ਹਿਰ ਦਾ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲੱਬਧ ਕਰਵਾਉਣਾ ਹੈ। ਭਵਿੱਖ ’ਚ ਵੀ ਸ਼ਹਿਰ ਦੀਆਂ ਲੋੜਾਂ ਅਨੁਸਾਰ ਵਿਕਾਸ ਕੰਮ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਮਾਰਕਿਟ ਕਮੇਟੀ ਚੇਅਰਮੈਨ ਗਗਨਦੀਪ ਸਿੰਘ, ਰਣਜੀਤ ਸਿੰਘ ਪਾਹੜਾ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ, ਪੀਟਰ ਮੱਟੂ, ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜਿੰਦਰ ਨੰਦਾ, ਸਵਿੰਦਰ ਸਿੰਘ, ਹਰਪਿੰਦਰ ਸਿੰਘ, ਜਗਜੀਤ ਸਿੰਘ ਪਿੰਟਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਰਾਜਿੰਦਰ ਨੈਅਰ, ਨੀਰਜ ਸਲਹੋਤਰਾ, ਆਸ਼ੂ ਰੰਧਾਵਾ, ਸੰਜੀਵ ਕੁਮਾਰ ਸਮੇਤ ‘ਆਪ’ ਦੇ ਆਗੂ ਅਤੇ ਵਰਕਰ ਮੌਜੂਦ ਰਹੇ।