ਵਿਸ਼ਵਕਰਮਾ ਦਿਹਾੜੇ ਮੌਕੇ ਕਰਵਾਇਆ ਧਾਰਮਿਕ ਸਮਾਗਮ
ਵਿਸ਼ਵਕਰਮਾ ਦਿਹਾੜੇ ਮੌਕੇ ਕਰਵਾਇਆ ਧਾਰਮਿਕ ਸਮਾਗਮ
Publish Date: Tue, 10 Nov 2026 03:04 PM (IST)
Updated Date: Tue, 10 Nov 2026 03:06 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਕਸਬਾ ਕਲਾਨੌਰ ਵਿਖੇ ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗ੍ਰਾਮ ਪੰਚਾਇਤ ਮੌਜੋਵਾਲ ਦੇ ਸਰਪੰਚ ਹਰਦੀਪ ਸਿੰਘ ਮਠਾਰੂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਭਾਈ ਕੁਲਬੀਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਵੱਲੋਂ ਭਗਵਾਨ ਵਿਸ਼ਵਕਰਮਾ ਸਬੰਧੀ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ’ਤੇ ਸਰਪੰਚ ਹਰਦੀਪ ਸਿੰਘ ਮਠਾਰੂ ਵੱਲੋਂ ਰਾਗੀ ਜਥੇ ਤੋਂ ਇਲਾਵਾ ਇਸ ਸਮਾਗਮ ਵਿੱਚ ਸ਼ਾਮਲ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ’ਤੇ ਸਰਪੰਚ ਹਰਦੀਪ ਸਿੰਘ ਮਠਾਰੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵਿਸ਼ਵਕਰਮਾ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਸਵਰਨ ਸਿੰਘ ਮਠਾਰੂ, ਮਨਦੀਪ ਸਿੰਘ ਦਿਓ, ਇੰਦਰਜੀਤ ਭਾਰਲ ਚੇਅਰਮੈਨ ਪਰਜਾਪਤ ਵੈਲਫੇਅਰ ਬੋਰਡ, ਭਾਈ ਲਖਵਿੰਦਰ ਸਿੰਘ, ਗੁਰਮੇਜ ਸਿੰਘ, ਕੁਲਵੰਤ ਸਿੰਘ, ਸਰਪੰਚ ਪਲਵਿੰਦਰ ਸਿੰਘ ਮੱਲੀ ਗ੍ਰਾਮ ਪੰਚਾਇਤ ਪੀਏਪੀ, ਜਤਿੰਦਰ ਗੋਰਾ ਸਰਪੰਚ, ਬਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਅਤਿੰਦਰ ਪਾਲ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।