ਐੱਸਜੀਪੀਸੀ ਨੇ ਕਰਵਾਈ ਧਾਰਮਿਕ ਪ੍ਰੀਖਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ
Publish Date: Sun, 08 Feb 2026 03:26 PM (IST)
Updated Date: Mon, 09 Feb 2026 03:59 AM (IST)
-70 ਫੀਸਦੀ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
-ਵਿਦਿਆਰਥੀਆਂ ’ਚ ਧਾਰਮਿਕ ਰੁਚੀ ਨੂੰ ਪ੍ਰਫੁੱਲਤ ਕਰਨ ਦਾ ਉਪਰਾਲਾ
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਦੋਰਾਂਗਲਾ: ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਧਾਰਮਿਕ ਰੁਚੀ ਨੂੰ ਪ੍ਰਫੁੱਲਿਤ ਕਰਨ ਲਈ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਹਨਾਂ ਪ੍ਰੀਖਿਆਵਾਂ ਵਿੱਚ 70 ਫੀਸਦ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਹ ਜਾਣਕਾਰੀ ਭਾਈ ਗੁਰਨਾਮ ਸਿੰਘ ਦੋਰਾਂਗਲਾ ਪ੍ਰਚਾਰਕ-ਕਮ-ਨਿਗਰਾਨ ਜ਼ਿਲ੍ਹਾ ਗੁਰਦਾਸਪੁਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰਮੂਦੀਆ ਦੀਆਂ ਤਿੰਨ ਵਿਦਿਆਰਥਣਾਂ ਨੂੰ ਦਰਜਾ ਦੂਜਾ ’ਚੋਂ ਪੁਜ਼ੀਸ਼ਨਾਂ ’ਤੇ ਆਉਣ ਤੇ ਕ੍ਰਮਵਾਰ 2100-2100 ਰੁਪਏ ਦੇ ਕੇ ਸਕੂਲ ਪ੍ਰਬੰਧਕਾਂ ਦੀ ਹਾਜ਼ਰੀ ’ਚ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਭਰ ਵਿੱਚ ਅਨੇਕਾਂ ਵਿਦਿਆਰਥੀ ਇਸ ਵਜ਼ੀਫੇ ਦਾ ਲਾਭ ਪ੍ਰਾਪਤ ਕਰਦੇ ਹਨ। ਇਸ ਮੌਕੇ ਪ੍ਰਿੰਸੀਪਲ ਸਫੀ ਕੁਮਾਰ, ਲੈਕਚਰਾਰ ਬਲਜਿੰਦਰ ਕੌਰ, ਲੈਕਚਰਾਰ ਗੁਰਨਾਮ ਸਿੰਘ ਅਤੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰਮੂਦੀਆ ਦਾ ਸਟਾਫ ਹਾਜ਼ਰ ਸੀ।