
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫੋਟੋ ਅਟੈਚ ਕਰਕੇ ਰਪੀਟ........... ਬਟਾਲਾ ਵਿੱਚ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਜਾਰੀ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਬਟਾਲਾ ਵਿੱਚ ਦਿਨੋ ਦਿਨ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ ਅਤੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਜਿਸ ਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਰਵਾਇਤੀ ਪਾਰਟੀਆਂ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਬਟਾਲੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਵਿਚ ਵਧਦਾ ਵਿਸ਼ਵਾਸ, ਇਹ ਸਪੱਸ਼ਟ ਕਰਦਾ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।