- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਕਾਦੀਆਂ-1 ਦੇ ਸਕੂਲਾਂ ਵਿੱਚ ਗਾਈਡੈਂਸ ਗਤੀਵਿਧੀਆਂ ਦੀ ਸਮੀਖਿਆ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਅਤੇ ਸਟੇਟ ਐਵਾਰਡੀ ਰਾਜੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਕਾਦੀਆਂ-1 ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਗਾਈਡੈਂਸ ਅਤੇ ਕਾਊਂਸਲਿੰਗ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਾਕ ਕਾਦੀਆਂ-1 ਦੇ ਬਲਾਕ ਗਾਈਡੈਂਸ ਕੌਂਸਲਰ ਵਿਪਨ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਮੁਕੇਸ਼ ਵਰਮਾ ਨੇ ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਹੈੱਡਮਾਸਟਰ ਜਸਪਾਲ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਥ ਵਿਖੇ ਇੰਚਾਰਜ ਕੇਵਲ ਸਿੰਘ ਅਤੇ ਸਰਬਜੀਤ ਸਿੰਘ ਦੀ ਮੌਜੂਦਗੀ ’ਚ ਗਾਈਡੈਂਸ ਕੌਂਸਲਰਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੇ ਤਿਆਰ ਕੀਤੇ ਰਿਕਾਰਡ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।