- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਲੈਕਚਰਾਰਾਂ ਦੀ ਭਰਤੀ ਵਿੱਚ ਰਾਖਵਾਂਕਰਨ ਵਿਖਾਕੇ ਸੋਧਿਆ ਇਸ਼ਤਿਹਾਰ ਕੀਤਾ ਜਾਵੇ ਜਾਰੀ -ਨਵਪ੍ਰੀਤ ਬੱਲੀ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਨੇ ਚਲਾਈ। ਮੀਟਿੰਗ ਵਿੱਚ ਇਸ ਗੱਲ ’ਤੇ ਵਿਚਾਰ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੈਕਚਰਾਰ ਵਿਸ਼ਿਆਂ ਦੀ ਭਰਤੀ ਲਈ 829 ਪੋਸਟਾਂ ਦੇ ਵਿਗਿਆਪਨ/ਇਸ਼ਤਿਹਾਰ ਜਾਰੀ ਕੀਤੇ ਗਏ ਹਨ ਪਰ ਇਨ੍ਹਾਂ ਵਿਗਿਆਪਨਾਂ ’ਚ ਤਕਨੀਕੀ ਗਲਤੀਆਂ ਵੇਖਣ ਨੂੰ ਮਿਲੀਆਂ ਹਨ ਜਿਵੇਂ ਕਿ ਫਿਜਿਕਸ, ਕਮਿਸਟਰੀ, ਕਮਰਸ, ਅਰਥ ਸ਼ਾਸਤਰ, ਜੀਓਗਰਾਫੀ ਅਤੇ ਪੰਜਾਬੀ ਵਿਸ਼ਿਆਂ ਵਿੱਚ ਰੀਜ਼ਰਵੇਸ਼ਨ ਕੈਟਾਗਰੀਆਂ ਦੀਆਂ ਪੋਸਟਾਂ ਦੀ ਗਿਣਤੀ ਨਹੀਂ ਦਰਸਾਈ ਗਈ। ਇਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਪਾੜੋ ਤੇ ਰਾਜ ਕਰੋ ਦੀ ਨੀਤੀ ਨੂੰ ਲਾਗੂ ਕਰ ਕੇ ਮੁਲਾਜ਼ਮਾਂ ਵਿੱਚ ਫੁੱਟ ਪਾਉਣਾ ਚਾਹੁੰਦੀ ਹੈ ਪਰ ਪੰਜਾਬ ਦੇ ਇਨਸਾਫ਼ ਪਸੰਦ ਲੋਕ ਸਰਕਾਰ ਨੂੰ ਇਸ ਮਨਸੂਬੇ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਇਸ਼ਤਿਹਾਰ ਵਿੱਚ ਤੋਂ ਇਲਾਵਾ ਦੂਸਰੀ ਗਲਤੀ ਇਹ ਹੈ ਕਿ ਲੈਕਚਰਾਰ ਦੀ ਪੋਸਟ ਲਈ ਪੋਸਟ ਗ੍ਰੈਜੂਏਸ਼ਨ ਕਲਾਸ ਵਿੱਚ 55 ਫ਼ੀਸਦੀ ਨੰਬਰ ਹੋਣੇ ਚਾਹੀਦੇ ਹਨ, ਜਦਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੋਫੈਸਰ ਦੀ ਪੋਸਟ ਲਈ ਜਨਰਲ/ ਅਨ ਰਿਜ਼ਰਵੇਸ਼ਨ ਕੈਟਾਗਰੀਆਂ ਲਈ 55 ਫ਼ੀਸਦੀ ਨੰਬਰ ਹੋਣੇ ਚਾਹੀਦੇ ਹਨ ਅਤੇ ਬਾਕੀ ਰਿਜ਼ਰਵੇਸ਼ਨ ਕੈਟਾਗਰੀਆਂ ਲਈ 50 ਫ਼ੀਸਦੀ ਨੰਬਰ ਹੋਣੇ ਚਾਹੀਦੇ ਹਨ ਪਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਾਰੇ ਲੈਕਚਰਾਰਾਂ ਲਈ 55% ਨੰਬਰਾਂ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਹੈ।
ਇਸ ਸ਼ਰਤ ਨਾਲ ਬਹੁਤ ਸਾਰੇ ਵਿਅਕਤੀ ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਣਗੇ। ਜਥੇਬੰਦੀ ਪੁਰਜ਼ੋਰ ਸ਼ਬਦਾਂ ਨਾਲ ਨਿਖੇਧੀ ਕਰਦੀ ਹੈ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਜਾਂਦੀ ਹੈ ਕਿ ਵਿਗਿਆਪਨਾਂ ’ਚ ਸੋਧ ਕੀਤੀ ਜਾਵੇ ਅਤੇ ਹਰੇਕ ਵਰਗ ਨੂੰ ਬਣਦਾ ਸੰਵਿਧਾਨਿਕ ਹੱਕ ਦਿੱਤਾ ਜਾਵੇ ਨਹੀਂ ਤਾਂ ਜਥੇਬੰਦੀ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਮੀਟਿੰਗ ਵਿੱਚ ਅਧਿਆਪਕਾਂ ਦੀ ਡਰੱਗ ਜਨਗਣਨਾ ਵਿੱਚ ਜ਼ਬਰਦਸਤੀ ਡਿਊਟੀ ਲਗਾਉਣ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਇਸ ਮੌਕੇ ਵਿੱਤ ਸਕੱਤਰ ਸੋਮ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਗਟ ਸਿੰਘ ਜੰਬਰ, ਜਥੇਬੰਦਕ ਸਕੱਤਰ ਕੰਵਲਜੀਤ ਸੰਗੋਵਾਲ, ਮੀਤ ਪ੍ਰਧਾਨ ਜਤਿੰਦਰ ਸਿੰਘ ਸੋਨੀ, ਗੁਰਮੀਤ ਸਿੰਘ ਖਾਲਸਾ, ਪ੍ਰੈੱਸ ਸਕੱਤਰ ਨਰਾਇਣ ਦੱਤ ਤਿਵਾੜੀ, ਜਗਤਾਰ ਸਿੰਘ ਖਮਾਣੋਂ, ਸੁੱਚਾ ਸਿੰਘ ਰੋਪੜ, ਲਾਲ ਚੰਦ ਬੰਗਾ, ਗੁਰਜੀਤ ਸਿੰਘ ਮੋਹਾਲੀ, ਰਸ਼ਮਿੰਦਰ ਪਾਲ ਸੋਨੂੰ, ਗੁਰੇਕ ਗਿੱਲ ਮੋਹਾਲੀ, ਗੁਰਪ੍ਰੀਤ ਸਿੰਘ ਸੰਧੂ, ਜਗਜੀਤ ਸਿੰਘ ਮਾਲੋਵਾਲ, ਤੇਜਬੀਰ ਤੇਜੀ ਮਾਲੋਵਾਲ, ਰਮਨ ਕੁਮਾਰ ਗੁਪਤਾ, ਲੈਕਚਰਾਰ ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ।