ਪਵਨ ਤ੍ਰੇਹਨ, ਬਟਾਲਾ

ਬਟਾਲਾ ਦੀ ਵਾਰਡ ਨੰਬਰ 34 ਨੇ ਨਰਕ ਦਾ ਰੂਪ ਧਾਰਨ ਕਰ ਲਿਆ ਹੈ ਕਿਉਂਕਿ ਵਾਰਡ ਅਧੀਨ ਆਉਂਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਨਾ ਹੋਣ ਕਾਰਨ ਛੱਪੜਾਂ ਦਾ ਪਾਣੀ ਓਵਰਫਲੋਅ ਹੋ ਚੁੱਕਾ ਹੈ ਤੇ ਪਾਣੀ ਲੋਕਾਂ ਦੇ ਘਰਾਂ ਵਿਚ ਜਾ ਵੜਿਆ ਹੈ। ਗੰਦੇ ਪਾਣੀ ਕਾਰਨ ਕਿਸੇ ਵੀ ਸਮੇਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ। ਜਦੋਂ ਪੱਤਰਕਾਰਾਂ ਦੀ ਟੀਮ ਵੱਲੋਂ ਵਾਰਡ ਨੰਬਰ 34 ਅਧੀਨ ਆਉਂਦੇ ਪਿੰਡ ਖਤੀਬ, ਗੋਖੋਵਾਲ, ਸੁੰਦਰ ਨਗਰ ਅਤੇ ਹੁਸਨਪੁਰਾ ਦਾ ਦੌਰਾ ਕੀਤਾ ਗਿਆ ਦੇਖਿਆ ਗਿਆ ਕਿ ਪਿੰਡ ਦੇ ਛੱਪੜ ਪੂਰੀ ਤਰ੍ਹਾਂ ਭਰੇ ਪਏ ਹਨ ਅਤੇ ਪਾਣੀ ਬਾਹਰ ਆ ਰਿਹਾ ਹੈ। ਪਿੰਡ ਖਤੀਬ ਵਿਚ ਤਾਂ ਬਹੁਤ ਹੀ ਬੁਰਾ ਹਾਲ ਹੈ। ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਚੁੱਕਾ ਹੈ। ਗਲੀਆਂ ਗੰਦੇ ਪਾਣੀ ਨਾਲ ਡੁੱਬੀਆਂ ਪਈਆਂ ਹਨ। ਲੋਕ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਨ। ਲੋਕਾਂ ਦਾ ਘਰਾਂ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਗੰਦੇ ਪਾਣੀ ਦੀ ਬਦਬੂਦ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਸੱਦਾ ਦੇ ਰਹੀ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਦੇ ਰਹੇ ਤਾਂ ਪਿੰਡ ਖਤੀਬ ਵਿਚ ਕੋਈ ਭਿਆਨਕ ਬੀਮਾਰੀ ਫੈਲ ਸਕਦੀ ਹੈ।

ਕੀ ਕਹਿੰਦੇ ਹਨ ਵਾਰਡ ਨੰਬਰ 34 ਦੀ ਕੌਂਸਲਰ....................

ਇਸ ਸਬੰਧੀ ਜਦੋਂ ਵਾਰਡ ਨੰਬਰ 34 ਦੀ ਕੌਂਸਲਰ ਬੀਬੀ ਮਨਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾ ਕਿਹਾ ਕਿ ਛੱਪੜ ਪਾਣੀ ਨਾਲ ਪੂਰੀ ਤਰ੍ਹਾਂ ਭਰ ਚੁੱਕੇ ਹਨ, ਜਿਸ ਦੀ ਸ਼ਿਕਾਇਤ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਕੀਤੀ ਜਾ ਚੁੱਕੀ ਹੈ ਪ੍ਰੰਤੂ ਕੋਈ ਵੀ ਇਸ ਪਾਸੇ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ ਸਾਨੂੰ ਵਾਰ ਵਾਰ ਆ ਕੇ ਸ਼ਿਕਾਇਤ ਕਰਦੇ ਹਨ ਕਿ ਇਸ ਮੁਸਬੀਤ ਦਾ ਜਲਦ ਹੱਲ ਕੱਢੋ ਪਰ ਉਹ ਸਬੰਧਤ ਅਧਿਕਾਰੀਆਂ ਅੱਗੇ ਹਾਰ ਚੁੱਕੇ ਹਨ, ਜੋ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਦੇ ਦੱਸਿਆ ਕਿ ਕੋਈ ਵੀ ਅਧਿਕਾਰੀ ਇਸ ਵੱਲ ਧਿਆਨ ਨਹੀਂ ਦੇ ਰਿਹਾ। ਪਿੰਡ ਦੇ ਲੋਕਾਂ ਦਾ ਜੀਣਾ ਮੁਸ਼ਕਲ ਹੋ ਚੁੱਕਾ ਹੈ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਚੁੱਕਾ ਹੈ ਪ੍ਰੰਤੂ ਸਬੰਧਤ ਅਧਿਕਾਰੀਆ ਨੂੰ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਨਗਰ ਨਿਗਰ ਕਮਿਸ਼ਨਰ ਬਟਾਲਾ ਤੋਂ ਮੰਗ ਕੀਤੀ ਕਿ ਇਸ ਪਾਸੇ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਬੀਮਾਰੀਆਂ ਨੂੰ ਬਚਾਇਆ ਜਾ ਸਕੇ ਅਤੇ ਪਾਣੀ ਦਾ ਸਹੀ ਢੰਗ ਨਾਲ ਨਿਕਾਸ ਹੋ ਸਕੇ।

ਕੀ ਕਹਿੰਦੇ ਹਨ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ......................

ਇਸ ਸਬੰਧੀ ਜਦੋਂ ਨਗਰ ਨਿਗਰ ਬਟਾਲਾ ਦੇ ਕਮਿਸ਼ਨਰ ਬਲਵਿੰਦਰ ਸਿੰਘ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਇਨ੍ਹਾਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਮਸਲਾ ਲਿਆਂਦਾ ਹੈ, ਉਹ ਜਲਦ ਤੋਂ ਜਲਦ ਛੱਪੜਾਂ ਦੇ ਪਾਣੀ ਦੇ ਨਿਕਾਸ ਅਤੇ ਗਲੀਆਂ ਵਿਚ ਖੜ੍ਹੇ ਪਾਣੀ ਦਾ ਹੱਲ ਕਰਵਾ ਦੇਣਗੇ।