ਗੁਡਵਿਲ ਸਕੂਲ ਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
ਗੁਡਵਿਲ ਸਕੂਲ ਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Sat, 17 Jan 2026 04:26 PM (IST)
Updated Date: Sun, 18 Jan 2026 04:04 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ,
ਬਟਾਲਾ : ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀਬੀਐਸਈ) ਢਡਿਆਲਾ ਨੱਤ ਵਿਖੇ ਭਾਰਤ ਸਰਕਾਰ ਦੇ ਰਾਸ਼ਟਰ ਸੜਕ ਸੁਰੱਖਿਆ ਮਹੀਨੇ ਦੇ ਸੰਬੰਧ ਵਿੱਚ ਡਰਾਈਵਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸੰਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਚੇਅਰਮੈਨ ਗੁਰਦਿਆਲ ਸਿੰਘ ਸਾਬਕਾ ਸੈਕਟਰੀ ਰੈੱਡ ਕਰਾਸ ਸੁਸਾਇਟੀ ਨੇ ਸੜਕ ਸੁਰੱਖਿਆ ਦੇ ਨਿਯਮ ਅਤੇ ਸੰਬੰਧਿਤ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਦੀ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਲਗਾਈ ਗਈ।ਜਿਸ ਦੀ ਵਿਆਖਿਆ ਕਰਦੇ ਹੋਏ ਭਾਈ ਘਨੱਈਆ ਜੀ ਸ਼ੋਸ਼ਲ ਵੈੱਲਫੇਅਰ ਕਲੱਬ ਦੇ ਇੰਚਾਰਜ ਜੋਬਨਜੀਤ ਸਿੰਘ ਵਲੋਂ ਦੱਸਿਆ ਕਿ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਨਾਲ ਕਾਫੀ ਹੱਦ ਤੱਕ ਦੁਰਘਟਨਾ ਤੋਂ ਬਚਿਆ ਜਾ ਸਕਦਾ ਹੈ। ਜਸਵਿੰਦਰ ਕੌਰ ਡਾਇਰੈਕਟਰ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਜਾਣਕਾਰੀ ਆਪਣੇ ਪਰਿਵਾਰ ਅਤੇ ਹੋਰਨਾਂ ਨਾਲ ਸਾਂਝੀ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਤੇ ਵੱਖ-ਵੱਖ ਹਾਊਸਾਂ ਦੇ ਕੈਪਟਨ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਦੇ ਨਿਯਮਾਂ ਹਿੱਤ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।