ਆਰਆਰ ਬਾਵਾ ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ
ਆਰਆਰ ਬਾਵਾ ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Mon, 28 Sep 2026 06:13 PM (IST)
Updated Date: Mon, 28 Sep 2026 06:15 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਆਰਆਰ ਬਾਵਾ ਡੀਏਵੀ ਕਾਲਜ ਫਾਰ ਗਰਲਜ਼ ਬਟਾਲਾ ਦੀਆਂ ਬੀਏ ਸਮੈਸਟਰ ਛੇਵੇਂ ਦੀਆਂ ਵਿਦਿਆਰਥਣਾਂ ਨੇ ਮਈ 2026 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਬੀਏ ਸਮੈਸਟਰ ਦੀ ਵਿਦਿਆਰਥਣ ਦੀਆ ਕੁਮਾਰੀ ਨੇ 7.94 ਸੀਜੀਪੀਏ ਨਾਲ ਯੂਨੀਵਰਸਿਟੀ ’ਚ 30ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ, ਅਨਮੋਲਦੀਪ ਕੌਰ ਢਿੱਲੋਂ ਨੇ 7.78 ਸੀਜੀਪੀਏ ਨਾਲ ਯੂਨੀਵਰਸਿਟੀ ’ਚ 50ਵਾਂ ਅਤੇ ਰਣਦੀਪ ਕੌਰ ਨੇ 7.73 ਸੀਜੀਪੀਏ ਨਾਲ ਯੂਨੀਵਰਸਿਟੀ ’ਚ 50ਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਮੌਕੇ ਤੇ ਮੈਰਿਟ ਧਾਰਕਾਂ ਨੂੰ ਵਧਾਈ ਦਿੰਦੇ ਹੋਏ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਫੈਕਲਟੀ ਮੈਂਬਰਾਂ ਦੇ ਅਟੁੱਟ ਸਮਰਥਨ ਦਾ ਪ੍ਰਮਾਣ ਹੈ। ਉਨ੍ਹਾਂ ਨੇ ਡਾ. ਲੱਕੀ ਸ਼ਰਮਾ (ਮੁਖੀ, ਮਾਨਵਤਾ ਵਿਭਾਗ) ਨੂੰ ਫੈਕਲਟੀ ਮੈਂਬਰਾਂ ਸਮੇਤ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।