- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਭੰਡਵਾਂ ਵਿਖੇ ਫੌਜ ਵਿੱਚੋਂ ਸੇਵਾ ਮੁਕਤ ਹੋਏ ਸੂਬੇਦਾਰ ਸੁਰਿੰਦਰ ਪਾਲ ਸਿੰਘ ਦੀ ਪਿਸਤੌਲ ਸਾਫ਼ ਕਰਦਿਆਂ ਅਚਾਨਕ ਗੋਲ਼ੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਭੰਡਵਾਂ ਵਿਖੇ ਫੌਜ ਵਿੱਚੋਂ ਸੇਵਾ ਮੁਕਤ ਹੋਏ ਸੂਬੇਦਾਰ ਸੁਰਿੰਦਰ ਪਾਲ ਸਿੰਘ ਦੀ ਪਿਸਤੌਲ ਸਾਫ਼ ਕਰਦਿਆਂ ਅਚਾਨਕ ਗੋਲ਼ੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਸੂਬੇਦਾਰ ਸੁਰਿੰਦਰਪਾਲ ਸਿੰਘ ਭੰਡਵਾਂ ਪਿਛਲੇ ਸਮੇਂ ਤੋਂ ਰਾਜਨੀਤਿਕ ਗਤੀਵਿਧੀਆਂ ਵਿੱਚ ਭਾਗ ਲੈਣ ਤੋਂ ਇਲਾਵਾ ਲੋੜਵੰਦਾਂ ਦੀ ਸਹਾਇਤਾ ਕਰਨ ਵਿੱਚ ਮੋਹਰੀ ਰਹਿੰਦੇ ਸਨ। ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ ਹੈ।