
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਟਾਲਾ ਵਿਖੇ ਸਾਰੰਗਪ੍ਰੀਤ ਸਿੰਘ,ਐੱਸਡੀਐੱਮ ਨੇ ਲਹਿਰਾਇਆ ਕੌਮੀ ਝੰਡਾ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ, ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸਾਰੰਗਪ੍ਰੀਤ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨਸੀਸੀ 22 ਪੰਜਾਬ ਬਟਾਲੀਅਨ ਕੈਡਿਟਸ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਬਟਾਲਾ ਦੀ ਧਰਮਪਤਨੀ ਸ਼ਿਵਾਨੀ ਸਿਵਲ ਜੱਜ ਬਟਾਲਾ, ਐੱਸਡੀਐੱਮ ਬਟਾਲਾ ਦੇ ਪਿਤਾ ਜੀ ਐੱਸਐੱਸਔਜਲਾ, ਮਾਤਾ ਜੀ ਸੁਰਜੀਤ ਕੌਰ ਔਜਲਾ, ਭੈਣ ਸ਼ੁਭਦੀਪ ਕੌਰ, ਸੁਹਰਾ ਨਿਰਮਲਜੀਤ ਤੇ ਸੱਸ ਮਾਂ ਸੁਰਿੰਦਰ ਕੁਮਾਰੀ ਅਤੇ ਪਰਿਵਾਰਕ ਮੈਂਬਰ, ਹਰਜੋਤ ਸਿੰਘ ਗਿੱਲ, ਸਿਵਲ ਜੱਜ ਸੀਨੀਅਰ ਡਿਵੀਜ਼ਨ, ਗਗਨਦੀਪ ਸਿੰਘ ਸਿਵਲ ਜੱਜ ਸੀਨੀਅਰ ਡਿਵੀਜਨ, ਦਵਿੰਦਰ ਸਿੰਘ ਸਿਵਲ ਜੱਜ, ਬਲਜਿੰਦਰ ਕੌਰ,ਸਿਵਲ ਜੱਜ, ਮਿਨਾਕਸ਼ੀ ਸਿਵਲ ਜੱਜ, ਸ਼ਿਵਾਨੀ ਸਿਵਲ ਜੱਜ, ਅੰਮਿ੍ਤ ਕਲਸੀ, ਐਸਪੀਸੰਦੀਪ ਵਡੇਰਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸੁਖਰਾਜ ਕੌਰ, ਡਿਪਟੀ ਮੇਅਰ ਨੀਲਮ ਚੌਹਾਨ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀਐੱਸਪੀ ਸੁਖਇੰਦਰ ਸਿੰਘ, ਵਿਜੇ ਕੁਮਾਰ ਸੋਨੀ ਪ੍ਰਧਾਨ ਸ਼ਿਵ ਕੁਮਾਰ ਆਡੀਟੋਰੀਅਮ ਬਟਾਲਾ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸਡੀਐੱਮ ਸਾਰੰਗਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਐੱਸਡੀਐੱਮ ਨੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮੈਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦਾ ਹੋਇਆ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦਾਂ ਹਾਂ। ਇਸ ਮੌਕੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਮੁੱਖ ਮਹਿਮਾਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦ ਮਹਿਲਾਵਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਲੋਂ ਭੇਜੀਆਂ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਦਾਰ ਬਟਾਲਾ ਰਣਜੀਤ ਸਿੰਘ, ਡਾ. ਪਰਮਜੀਤ ਸਿੰਘ ਕਲਸੀ, ਸੁਲੱਖਣ ਸਿੰਘ ਗੁਰਾਇਆ, ਕੈਪਟਨ ਤਰਸੇਮ ਸਿੰਘ, ਨਾਨਕ ਸਿੰਘ, ਸੁਖਦੇਵ ਸਿੰਘ ਆਜਾਦੀ ਘੁਲਾਟੀਆ, ਸੁਖਦੇਵ ਸਿੰਘ, ਰਾਜਵਿੰਦਰ ਸਿੰਘ, ਸ਼ਸ਼ੀ ਭੂਸ਼ਨ ਵਰਮਾ ਐਮਡੀ, ਐਫਸੀ ਵਰਮਾ ਸਕੂਲ, ਹਰਪਾਲ ਸਿੰਘ ਭੰਗੜਾ ਕੋਚ, ਡਾ. ਸਤਿੰਦਰਜੀਤ ਕੌਰ, ਨੀਟਾ ਭਾਟੀਆ, ਕਮਲਜੀਤ ਕੌਰ, ਜੋਗਿੰਦਰ ਸਿੰਘ ਅੱਚਲੀ ਗੇਟ, ਜਤਿੰਦਰ ਕੱਦ ਸਹਾਰਾ ਕਲੱਬ, ਅਤੇ ਸਕੂਲਾਂ ਦੇ ਅਧਿਆਪਕ ਮੌਜੂਦ ਸਨ।