ਆਕਾਸ਼, ਗੁਰਦਾਸਪੁਰ : ਲੇਬਰਸੈਲ ਪੰਜਾਬ ਗੁਰਮੀਤ ਸਿੰਘ ਪਾਹੜਾ ਵੱਲੋਂ ਪਿੰਡ ਭੂੰਬਲੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਯੂਥ ਪ੍ਰਦੇਸ ਦੇ ਪ੍ਰਧਾਨ ਕੇਪੀਐਸ ਪਾਹੜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵੱਲੋਂ ਸਰਦੂਲ ਸਿੰਘ ਨੂੰ ਲੇਬਰਸੈੱਲ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਜਦਕਿ ਪਿਆਰਾ ਸਿੰਘ ਨੂੰ ਬਲਾਕ ਮੁਖੀ ਬਣਾਇਆ ਗਿਆ। ਚੇਅਰਮੈਨ ਪਾਹੜਾ ਨੇ ਕਿਹਾ ਕਿ ਲੈਬਰਸੈੱਲ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਉਨ੍ਹਾਂ ਦੀ ਵੱਲੋਂ ਸਰਦੂਲ ਸਿੰਘ ਅਤੇ ਪਿਆਰਾ ਸਿੰਘ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਵਰਕਰਾਂ ਨੂੰ ਕਾਂਗਰਸ ਸਰਕਾਰ ਵੱਲੋਂ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਾਰਟੀ ਦੇ ਹਿੱਤ 'ਚ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਅਹੁਦੇ ਦੇ ਕੇ ਅੱਗੇ ਲਿਆਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਪਰਮਜੀਤ ਸਿੰਘ ਭੂੰਬਲੀ, ਸੁਖਵਿੰਦਰ ਸਿੰਘ ਬਾਵਾ, ਗੋਲਡੀ ਭੂੰਬਲੀ ਆਦਿ ਹਾਜ਼ਰ ਸਨ।