ਸਰਪੰਚ, ਪੰਚ ਤੇ ਮੋਹਤਬਰ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ : ਰੰਧਾਵਾ ਸਰਪੰਚ, ਪੰਚ ਤੇ ਮੋਹਤਬਰ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ : ਰੰਧਾਵਾ
Publish Date: Mon, 07 Sep 2026 04:18 PM (IST)
Updated Date: Mon, 07 Sep 2026 04:19 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨੇੜਲੇ ਪਿੰਡ ਨਬੀ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਗੁਰਵਿੰਦਰ ਸਿੰਘ ਦੀ ਗ੍ਰਹਿ ਵਿਖੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਸਰਪੰਚਾਂ ,ਪੰਚਾਂ ਅਤੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਿੰਡਾਂ ਦੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਹਨਾਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ ਵੋਟਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਿਜਲੀ ਦੇ ਪ੍ਰਤੀ ਮਹੀਨਾ 300 ਯੂਨਿਟ ਮਾਫੀ ਸਹੂਲਤ ਤੋਂ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਤਿੰਨ ਮਹੀਨਿਆਂ ਦੀ ਰਾਸੀ 3000 ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਤਿੰਨ ਮਹੀਨੇ ਦੀ ਰਾਸ਼ੀ 4500 ਰੁਪਏ ਉਹਨਾਂ ਦੇ ਖਾਤਿਆਂ ਵਿੱਚ ਪਾਉਣ ਤੋਂ ਇਲਾਵਾ ਮਹਿਲਾਵਾਂ ਦੇ ਮਾਵਾਂ ਧੀਆਂ ਯੋਜਨਾ ਦੇ ਫਾਰਮ ਭਰਨ ਵਾਲੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਵੀ ਪੰਜ-ਪੰਜ ਹਜ਼ਾਰ ਰੁਪਏ ਦੀ ਰਾਸ਼ੀ ਉਹਨਾਂ ਦੇ ਖਾਤਿਆਂ ਵਿੱਚ ਪਾ ਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਰਟੀਫਿਕੇਟ ਬਣਾਉਣ ਲਈ ਆਨਲਾਈਨ ਸਹੂਲਤਾਂ, ਸਕੂਲਾਂ ਅਤੇ ਸੜਕਾਂ ਦਾ ਨਵੀਨੀਕਰਨ, ਪਿੰਡਾਂ ਦੇ ਵਿਕਾਸ ਕਾਰਜ ਕਰਨ ਤੋਂ ਇਲਾਵਾ ਭ੍ਰਿਸ਼ਟਾਚਾਰੀ ਨੂੰ ਨੱਥ ਪਾਈ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤੱਤਪਰ ਹੈ। ਇਸ ਮੌਕੇ ਬਲਜੀਤ ਸਿੰਘ ਸਰਪੰਚ ਤਲਵੰਡੀ, ਮਨਦੀਪ ਕੁਮਾਰ ਸਰਪੰਚ ਕਾਦੀਆਂ, ਸ਼ਾਮ ਸਿੰਘ ਸਰਪੰਚ ਸ਼ਕਰੀ, ਸ਼ਮਸ਼ੇਰ ਸਰਪੰਚ ਨਬੀ ਨਗਰ, ਪਰਮਜੀਤ ਸਿੰਘ ਸੂਬੇਦਾਰ ਸਰਪੰਚ, ਗੁਰਪ੍ਰੀਤ ਸਿੰਘ ਗੋਪੀ ਸਰਪੰਚ, ਹਰਪ੍ਰੀਤ ਸਿੰਘ ਰਹੀਮਾਬਾਦ, ਹਰਜੀਤ ਸਿੰਘ ਸਰਪੰਚ ਤਰਪਲਾ ,ਬਲਵਿੰਦਰ ਸਿੰਘ ਸਰਪੰਚ ਤਲਵੰਡੀ ਗੁਰਾਇਆ ਆਦਿ ਹਾਜ਼ਰ ਸਨ।