ਸਰਪੰਚ ਤੇਜਿੰਦਰ ਸਿੰਘ ਮਾਨ ਵੱਲੋਂ ਨਿਕਾਸੀ ਨਾਲੇ ਦਾ ਕੰਮ ਕਰਵਾਇਆ ਸ਼ੁਰੂ ਸਰਪੰਚ ਤੇਜਿੰਦਰ ਸਿੰਘ ਮਾਨ ਵੱਲੋਂ ਨਿਕਾਸੀ ਨਾਲੇ ਦਾ ਕੰਮ ਕਰਵਾਇਆ ਸ਼ੁਰੂ
Publish Date: Sun, 22 Nov 2026 06:34 PM (IST)
Updated Date: Mon, 23 Nov 2026 04:07 AM (IST)
ਫੋਟੋ: 22ਬੀਟੀਐਲ25 ਨਿਕਾਸੀ ਨਾਲੇ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਸਰਪੰਚ ਤਜਿੰਦਰ ਸਿੰਘ ਮਾਨ ਤੇ ਹੋਰ। ਸਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ: ਅੱਜ ਪਿੰਡ ਸ਼ਾਹਪੁਰ ਜਾਜਨ ਵਿੱਚ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨ ਸਰਪੰਚ ਤਜਿੰਦਰ ਸਿੰਘ ਮਾਨ ਵੱਲੋਂ ਪਿੰਡ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਹਨ।ਸਰਪੰਚ ਤੇਜਿੰਦਰ ਸਿੰਘ ਮਾਨ ਵੱਲੋਂ ਬੀਤੇ ਕਈ ਦਹਾਕਿਆਂ ਤੋਂ ਬਣੇ ਖਸਤਾ ਹਾਲਤ ਨਿਕਾਸੀ ਨਾਲੇ ਨੂੰ ਬਣਾਉਣ ਲਈ ਠੇਕੇਦਾਰ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਸਰਪੰਚ ਤੇਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਮਾਨਯੋਗ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਪਿੰਡ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਈ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਐਸਸੀ ਬੀਸੀ ਭਾਈਚਾਰੇ ਦੇ ਘਰਾਂ ਦੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਵੱਡੀ ਸਮੱਸਿਆਵਾਂ ਆ ਰਹੀ ਸੀ ਜਿਸ ਦਾ ਹੱਲ ਕਰਨ ਲਈ ਅੱਜ ਵਧੀਆ ਅਤੇ ਮਜਬੂਤ ਨਿਕਾਸੀ ਨਾਲੇ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।ਸਰਪੰਚ ਤਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਨਿਕਾਸੀ ਨਾਲਾ ਬੀਤੇ ਕਈ ਦਹਾਕਿਆਂ ਤੋਂ ਪਹਿਲਾਂ ਬਣਿਆ ਸੀ ਜੋ ਕਿ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਚੱਲ ਰਿਹਾ ਸੀ ਤੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਤੋਂ ਲੈ ਕੇ ਕਈ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਠੇਕੇਦਾਰ ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਪੰਚ, ਬਲਦੇਵ ਸਿੰਘ ਬੱਲੀ ਪੰਚ, ਸੋਨੀ ਰੰਧਾਵਾ,ਬਾਬਾ ਹਰਜੀਤ ਲਾਲ ਪੰਚ, ਮਦਨ ਲਾਲ ਪੰਚ, ਗੁਰਮੇਜ ਸਿੰਘ, ਰੈਂਬੋ, ਅਨੂਪ ਮਸੀਹ ਆਦਿ ਹਾਜ਼ਰ ਸਨ।