ਸਰਪੰਚਾਂ ਨੇ ਕੈਬਨਿਟ ਮੰਤਰੀ ਕਟਾਰੂਚੱਕ ਨਾਲ ਕੀਤੀ ਮੁਲਾਕਾਤ ਸਰਪੰਚਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ
Publish Date: Fri, 27 Nov 2026 05:00 PM (IST)
Updated Date: Sat, 28 Nov 2026 04:05 AM (IST)
ਜੀਆਰਪੀ- ਤਾਰਾਗੜ੍ਹ ਇਲਾਕੇ ਦੇ ਸਰਪੰਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਦੇ ਹੋਏ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਤਾਰਾਗੜ੍ਹ, ਪੱਖੋ ਚੱਕ ਅਤੇ ਸਹਾਰਨਪੁਰ ਦੇ ਸਰਪੰਚਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਵੱਲੋਂ ਹਲਕੇ ਦੇ ਹਰੇਕ ਪਿੰਡ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਖ਼ਾਸ ਕਰਕੇ ਇਲਾਕੇ ਦੀਆਂ ਸੜਕਾਂ ਦੀ ਉਸਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸਰਪੰਚ ਰਾਜੇਸ਼ ਕੁਮਾਰ ਕੁੱਦਾ ਤਾਰਾਗੜ੍ਹ, ਸਰਪੰਚ ਨਰੇਸ਼ ਕੁਮਾਰ ਨਿੱਕਾ ਪੱਖੋ ਚੱਕ ਅਤੇ ਸਰਪੰਚ ਮਨਜੀਤ ਸਿੰਘ ਸਹਾਰਨਪੁਰ ਨੇ ਸਾਂਝੇ ਤੌਰ ਤੇ ਗੱਲਬਾਤ ਦੌਰਾਨ ਦੱਸਿਆ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਵਿਧਾਨ ਸਭਾ ਹਲਕਾ ਭੋਆ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਅਜਿਹੀ ਕੋਈ ਸੜਕ ਨਹੀਂ ਜੋ ਨਵੀਂ ਨਿਰਵਾਣ ਨਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਿੰਡ ਵਿੱਚ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਸਰਪੰਚ ਰਾਜੇਸ਼ ਕੁਮਾਰ ਕੁੱਦਾ ਨੇ ਦੱਸਿਆ ਕਿ ਪਿੰਡ ਤਾਰਾਗੜ੍ਹ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਪਿੰਡ ਦੇ ਸਾਰੇ ਗੰਦੇ ਪਾਣੀ ਦਾ ਨਿਕਾਸ ਕਰਵਾਇਆ ਗਿਆ ਹੈ ਅਤੇ ਪਿੰਡ ਨੂੰ ਗੰਦਗੀ ਰਹਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਮੰਤਰੀ ਵੱਲੋਂ ਸਵਿਤਰੀ ਬਾਈ ਫੁੱਲੇ ਪਾਰਕ ਦਾ ਲੱਖਾਂ ਰੁਪਏ ਖ਼ਰਚ ਕਰਕੇ ਨਿਰਮਾਣ ਕਰਵਾਇਆ ਗਿਆ ਹੈ, ਜਿਸ ਨਾਲ ਪਿੰਡ ਦੇ ਬੱਚੇ, ਬਜ਼ੁਰਗ ਅਤੇ ਨੌਜਵਾਨ ਵਰਗ ਸਵੇਰੇ ਅਤੇ ਸ਼ਾਮ ਸਮੇਂ ਸੈਰ ਕਰਦੇ ਹਨ। ਇਸੇ ਤਰ੍ਹਾਂ ਹੀ ਪਿੰਡ ਪੱਖੋ ਚੱਕ ਵਿੱਚ ਵੀ ਕੈਬਨਿਟ ਮੰਤਰੀ ਵੱਲੋਂ ਪਿੰਡ ਲਈ ਖੇਡ ਮੈਦਾਨ ਦਾ ਨਿਰਮਾਣ ਕਰਵਾਇਆ ਹੈ, ਜਿਸ ਨਾਲ ਪਿੰਡ ਦਾ ਨੌਜਵਾਨ ਵਰਗ ਆਪਣੀਆਂ ਖੇਡਾਂ ਦੀ ਪ੍ਰੈਕਟਿਸ ਖੇਡ ਮੈਦਾਨ ਵਿੱਚ ਕਰਦੇ ਹਨ ਅਤੇ ਸਰਪੰਚ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦੇ ਹਨ। ਸਰਪੰਚ ਠਾਕੁਰ ਮਨਜੀਤ ਸਿੰਘ ਸਹਾਰਨਪੁਰ ਨੇ ਦੱਸਿਆ ਕਿ ਪਿੰਡ ਵਿੱਚ ਰਹਿੰਦੀਆਂ ਗਲੀਆਂ ਬਣਾਉਣ ਲਈ ਮੰਤਰੀ ਵੱਲੋਂ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ ਅਤੇ ਪਿੰਡ ਦੀਆਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਹੈ ਅਤੇ ਜਲਦ ਹੀ ਕੰਮ ਮੁਕੰਮਲ ਹੋ ਜਾਵੇਗਾ।