ਐੱਸਸੀ ਵਿੰਗ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨਾਲ ਕੀਤੀ ਮੀਟਿੰਗ
ਐੱਸਸੀ ਵਿੰਗ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨਾਲ ਕੀਤੀ ਮੀਟਿੰਗ
Publish Date: Sun, 08 Feb 2026 03:37 PM (IST)
Updated Date: Mon, 09 Feb 2026 03:59 AM (IST)
ਅਲੀਵਾਲ : ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ-ਅੱਡਾ ਬੁੱਲੋਵਾਲ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਮਾਝਾ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ ਅਤੇ ਐੱਸਸੀ ਵਿੰਗ ਦੇ ਜ਼ਿਲ੍ਹੇ ਦੇ ਪ੍ਰਧਾਨ ਜਸਵਿੰਦਰ ਸਿੰਘ ਵਲੋ ਬਲਾਕ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਐੱਸਸੀ ਭਾਈਚਾਰੇ ਦੀਆਂ ਮੁਸ਼ਕਲਾਂ ’ਤੇ ਚਰਚਾ ਹੋਈ ਤੇ ਮਾਨ ਸਰਕਾਰ ਵਲੋਂ ਐੱਸਸੀ ਭਾਈਚਾਰੇ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ’ਤੇ ਵੀ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਐੱਸਸੀ ਭਾਈਚਾਰੇ ਤੱਕ ਕਿਵੇਂ ਪਹਿਚਾਉਣੀਆਂ, ਇਸ ’ਤੇ ਵਿਚਾਰਾਂ ਹੋਈਆਂ। ਇਸ ਮੌਕੇ ਹਲਕਾ ਹਲਕਾ ਕੋਆਰਡੀਨੇਟਰ ਐੱਸਸੀ ਵਿੰਗ ਜਸਵਿੰਦਰ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਕਾਦੀਆਂ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਕਹਿਰ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ, ਹੀਰਾ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਰਾਜਬੀਰ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਪੂਰਨ ਚੰਦ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਗੁਰਦੇਵ ਔਜਲਾ, ਰੂਪ ਸਿੰਘ, ਹਲਕਾ ਕੋਆਰਡੀਨੇਟਰ ਕਿਸਾਨ ਵਿੰਗ ਡਾਕਟਰ ਮੰਗਲ ਸਿੰਘ ਆਦਿ ਹਾਜ਼ਰ ਸਨ।