ਲੋਟਸ ਸਕੂਲ ਦੇ ਵਿਦਿਆਰਥੀਆਂ ਨੇ ਤਲਵਾਰਬਾਜ਼ੀ ’ਚ ਤਗ਼ਮੇ ਜਿੱਤੇ
ਐੱਚਆਰਏ. ਲੋਟਸ ਸਕੂਲ, ਗੁਰਦਾਸਪੁਰ ਦੇ ਜੇਤੂ ਵਿਦਿਆਰਥੀ ਸਟਾਫ ਨਾਲ
Publish Date: Sat, 10 Oct 2026 04:39 PM (IST)
Updated Date: Sat, 10 Oct 2026 04:41 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਐੱਚਆਰਏ ਲੋਟਸ ਸਕੂਲ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਛੇਵੀਂ ਜਮਾਤ ਦੀ ਵਿਦਿਆਰਥਣ ਮਾਨਿਆ ਸ਼ਰਮਾ ਅਤੇ ਪੰਜਵੀਂ ਜਮਾਤ ਦੀ ਵਿਦਿਆਰਥਣ ਸ਼ਿਵਾਂਸ਼ੀ ਮਹਾਜਨ ਨੇ ਖਾਲਸਾ ਸਕੂਲ, ਗੁਰਦਾਸਪੁਰ ਵਿਖੇ ਆਯੋਜਿਤ ਖੇੜਾ ਵਤਨ ਪੰਜਾਬ ਦੀਆਂ ਮੁਕਾਬਲੇ ਵਿੱਚ ਤਲਵਾਰਬਾਜ਼ੀ ਵਿੱਚ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਦੋਵਾਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਖੇਡ ਪ੍ਰਤੀ ਵਚਨਬੱਧਤਾ ਨੇ ਉਨ੍ਹਾਂ ਦੀ ਪ੍ਰਾਪਤੀ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਦੀ ਸਫਲਤਾ ਨੇ ਸਕੂਲ ਵਿੱਚ ਖੁਸ਼ੀ ਲਿਆਂਦੀ ਹੈ। ਸਕੂਲ ਦੇ ਚੇਅਰਮੈਨ, ਹੀਰਾ ਮਨੀ ਅਗਰਵਾਲ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਦੋਵੇਂ ਵਿਦਿਆਰਥੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ, ਸਕੂਲ ਅਤੇ ਖੇਤਰ ਦਾਨਾਮ ਰੌਸ਼ਨ ਕਰਨਗੇ। ਐੱਚਆਰਏ ਲੋਟਸ ਸਕੂਲ ਦੇ ਪ੍ਰਬੰਧਨ ਅਤੇ ਅਧਿਆਪਕਾਂ ਨੇ ਵੀ ਦੋਵਾਂ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਫ਼ਲਤਾ ’ਤੇ ਮਾਣ ਪ੍ਰਗਟ ਕੀਤਾ।