ਗੈਰ-ਵਿਦਿਅਕ ਡਿਊਟੀਆਂ ਲੱਗਣ ਕਾਰਨ ਸਕੂਲ ਸਿੱਖਿਆ ਹੋਈ ਪ੍ਰਭਾਵਿਤ, ਡੀਸੀ ਰਾਹੀਂ CM ਨੂੰ ਭੇਜਿਆ ਮੰਗ-ਪੱਤਰ
ਹਰਜਿੰਦਰ ਸਿੰਘ ਵਡਾਲਾ ਬਾਂਗਰ ਜ਼ਿਲ੍ਹਾ ਪ੍ਰਧਾਨ-ਕਮ-ਸੂਬਾ ਮੀਤ ਪ੍ਰਧਾਨ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਪਹਿਲਾਂ ਹੀ ਵੱਡੀ ਗਿਣਤੀ 'ਚ ਬੀਐੱਲਓ, ਸੁਪਰਵਾਈਜ਼ਰ ਵਜੋਂ ਡਿਊਟੀ ਲੱਗੀ ਹੋਈ ਹੈ। ਹੁਣ ਵੱਡੀ ਪੱਧਰ 'ਤੇ ਜਨਗਣਨਾ ਦੀਆਂ ਡਿਊਟੀਆਂ ਅਧਿਆਪਕਾਂ ਦੀਆਂ ਲੱਗਾ ਦਿੱਤੀਆਂ ਹਨ ਜਿਸ ਕਰਕੇ ਸਕੂਲਾਂ 'ਚ ਪੜ੍ਹਾਈ ਦਾ ਕੰਮ ਪੂਰੀ ਤਰ੍ਹਾਂ ਬੰਦ ਹੋ ਗਿਆ। ਇਸ ਤੋਂ ਇਲਾਵਾ ਸਕੂਲ ਵਿੱਚ ਨਵੇਂ ਦਾਖ਼ਲੇ ਬੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
Publish Date: Wed, 22 Apr 2026 02:36 PM (IST)
Updated Date: Wed, 22 Apr 2026 02:39 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਜ਼ਿਲ੍ਹਾ ਪ੍ਰਧਾਨ-ਕਮ-ਸੂਬਾ ਮੀਤ ਪ੍ਰਧਾਨ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਪਹਿਲਾਂ ਹੀ ਵੱਡੀ ਗਿਣਤੀ 'ਚ ਬੀਐੱਲਓ, ਸੁਪਰਵਾਈਜ਼ਰ ਵਜੋਂ ਡਿਊਟੀ ਲੱਗੀ ਹੋਈ ਹੈ। ਹੁਣ ਵੱਡੀ ਪੱਧਰ 'ਤੇ ਜਨਗਣਨਾ ਦੀਆਂ ਡਿਊਟੀਆਂ ਅਧਿਆਪਕਾਂ ਦੀਆਂ ਲੱਗਾ ਦਿੱਤੀਆਂ ਹਨ ਜਿਸ ਕਰਕੇ ਸਕੂਲਾਂ 'ਚ ਪੜ੍ਹਾਈ ਦਾ ਕੰਮ ਪੂਰੀ ਤਰ੍ਹਾਂ ਬੰਦ ਹੋ ਗਿਆ। ਇਸ ਤੋਂ ਇਲਾਵਾ ਸਕੂਲ ਵਿੱਚ ਨਵੇਂ ਦਾਖ਼ਲੇ ਬੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਜੋ ਸਰਕਾਰ ਸਿੱਖਿਆ ਕ੍ਰਾਂਤੀ ਦੀ ਗੱਲ ਕਰਦੀ ਹੈ ਉਸ ਵਿੱਚ ਕੋਈ ਸਚਾਈ ਨਹੀਂ ਲੱਗਦੀ ਕਿਉਂਕਿ ਸਕੂਲ ਵਿੱਚ ਅਧਿਆਪਕਾਂ ਬਿਨਾਂ ਸਿੱਖਿਆ ਕ੍ਰਾਂਤੀ ਕਿਵੇਂ ਆ ਸਕਦੀ ਹੈ ।
ਇਸ ਮੌਕੇ ਅਮਰਜੀਤ ਸਿੰਘ ਕੋਠੇ ਸਕੱਤਰ,ਸੁਖਜਿੰਦਰ ਸਿੰਘ,ਸਤਬੀਰ ਸਿੰਘ ਭੰਡਾਲ,ਸੁਰਜੀਤ ਮਸੀਹ ਰਮਨ ਮਹਾਜਨ,ਦਿਲਪ੍ਰੀਤ ਸਿੰਘ,ਦਲਜੀਤ ਪਾਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੁਪਰਡੈਂਟ ਵਿਜੈ ਕੁਮਾਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਗਿਆ ਅਤੇ ਮੰਗ ਕੀਤੀ ਕਿ ਸਕੂਲਾਂ ਵਿੱਚ ਜੇ ਸਿੱਖਿਆ ਕ੍ਰਾਂਤੀ ਹਕੀਕੀ ਰੂਪ ਵਿੱਚ ਲਿਆਉਣੀ ਹੈ ਤਾਂ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ ।