ਗੁਰੂ ਹਰਿ ਰਾਏ ਸਕੂਲ ’ਚ ਖੇਡ ਦਿਵਸ ਮਨਾਇਆ
ਖੇਡ ਦਿਵਸ ਮੌਕੇ ਪਹੁੰਚੇ ਪ੍ਰਬੰਧਕਾਂ ਦਾ ਸਵਾਗਤ ਕਰਨ ਦੌਰਾਨ ਸਕੂਲ ਸਟਾਫ।
Publish Date: Wed, 18 Nov 2026 06:45 PM (IST)
Updated Date: Thu, 19 Nov 2026 04:07 AM (IST)
ਫੋਟੋ: 18ਬੀਟੀਐਲ22 ਖੇਡ ਦਿਵਸ ਮੌਕੇ ਪਹੁੰਚੇ ਪ੍ਰਬੰਧਕਾਂ ਦਾ ਸਵਾਗਤ ਕਰਨ ਦੌਰਾਨ ਸਕੂਲ ਸਟਾਫ। ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜਿੰਨਾਂ ’ਚ ਦੌੜ, ਲੰਬੀ ਛਾਲ, ਉੱਚੀ ਛਾਲ, ਰੱਸਾਕਸ਼ੀ ਅਤੇ ਹੋਰ ਮਨੋਰੰਜਕ ਖੇਡਾਂ ਸ਼ਾਮਿਲ ਸਨ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ’ਚ ਸਕੂਲ ਦੇ ਪ੍ਰਬੰਧਕ ਕਮਲਜੀਤ ਸਿੰਘ, ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ, ਪ੍ਰਿੰਸੀਪਲ ਜੀਕੇ ਨਈਅਰ, ਕੋਆਰਡੀਨੇਟਰ ਰਾਧਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁਕਾਬਲੇ ’ਚ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਉਤਸਾਹ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਗਈ। ਪ੍ਰਿੰਸੀਪਲ ਨਈਅਰ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਪ੍ਰੋਗਰਾਮ ਦੀ ਸਮਾਪਤੀ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦੇਣ ਨਾਲ ਹੋਈ।