ਐੱਚਆਰਏ ਲੋਟਸ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ
ਐਚਆਰਏ ਲੋਟਸ ਸਕੂਲ ਦੇ ਜੇਤੂ ਵਿਦਿਆਰਥੀ ਸਟਾਫ ਨਾਲ
Publish Date: Sat, 21 Feb 2026 04:25 PM (IST)
Updated Date: Sun, 22 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਦਾਸਪੁਰ : ਐੱਚਆਰਏ ਲੋਟਸ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਵਿੱਚ ਸੋਨੇ ਮੈਡਲ ਜਿੱਤ ਕੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਗੁਰਨਾਇਤ ਕੌਰ, ਜਪਮਨ ਸਿੰਘ ਮਾਨ, ਮਹੀਪ੍ਰੀਤ ਕੌਰ ਅਤੇ ਮੇਹਰਪ੍ਰੀਤ ਕੌਰ ਨੇ ਸੋਨੇ ਦੇ ਮੈਡਲ ਪ੍ਰਾਪਤ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦੇ ਹਾਂ। ਸਕੂਲ ਦੇ ਅਧਿਆਪਕ ਅਤੇ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਦੇ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। ਸਾਰੇ ਭਾਗੀਦਾਰਾਂ ਨੇ ਇਸ ਮੁਕਾਬਲੇ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਉਨ੍ਹਾਂ ਦੇ ਉੱਜਵਲ ਭਵਿੱਖ ਦੀਆਂ ਸੰਭਾਵਨਾਵਾਂ ਹੋਰ ਮਜ਼ਬੂਤ ਹੋਈਆਂ।