ਖਿਡਾਰਨਾਂ ਨੇ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤੇ ਮੈਡਲ
ਐੱਸਡੀ ਕਾਲਜ ਦੀਆਂ ਖਿਡਾਰਨਾਂ ਨੇ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Sat, 07 Feb 2026 04:08 PM (IST)
Updated Date: Sun, 08 Feb 2026 04:00 AM (IST)
ਗੁਰਦਾਸਪੁਰ: ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੇਨ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਦੱਸਿਆ ਕਿ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਯੋਜਿਤ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸਾਡੇ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਚੈਂਪੀਅਨਸ਼ਿਪ ਵਿੱਚ 8 ਤੋਂ 10 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ਕਾਰਨ ਮੁਕਾਬਲਾ ਕਾਫ਼ੀ ਤੀਖ਼ਾ ਅਤੇ ਰੋਮਾਂਚਕ ਰਿਹਾ।
ਮੁਕਾਬਲੇ ਦੌਰਾਨ ਅਰਸ਼ਦੀਪ ਕੌਰ ਨੇ 60 ਤੋਂ 65 ਕਿੱਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਤਮਗਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਪਨਪ੍ਰੀਤ ਕੌਰ ਨੇ 54 ਤੋਂ 57 ਕਿੱਲੋਗ੍ਰਾਮ ਭਾਰ ਵਰਗ ’ਚ ਕਠਿਨ ਮੁਕਾਬਲਿਆਂ ਤੋਂ ਬਾਅਦ ਕਾਂਸੀ ਦਾ ਮੈਡਲ ਜਿੱਤ ਕੇ ਕਾਲਜ ਨੂੰ ਹੋਰ ਮਾਣ ਦਿਵਾਇਆ। ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਮਯਾਬੀਆਂ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੁੰਦੀਆਂ ਹਨ। ਉਨ੍ਹਾਂ ਨੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਗਗਨਦੀਪ ਕੌਰ ਅਤੇ ਨਾਲ ਹੀ ਉਨ੍ਹਾਂ ਖੇਡ ਵਿਭਾਗ ਅਤੇ ਕੋਚਜ਼ ਦੀ ਲਗਨ ਅਤੇ ਰਹਿਨੁਮਾਈ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ’ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਦੋਵੇਂ ਵਿਦਿਆਰਥਣਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜ਼ਾਹਿਰ ਕੀਤੀ ਕਿ ਉਹ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਨ੍ਹਾਂ ਹੀ ਉਪਲੱਬਧੀਆਂ ਨਾਲ ਕਾਲਜ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ।