- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿੱਚ ਚਮਕਾਇਆ ਕਾਲਜ ਦਾ ਨਾਮ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫ਼ਾਰ ਵੂਮੇਨ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਬੀਏ ਛੇਵੇਂ ਸਮੈਸਟਰ ਮਈ 2026 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਬੜੇ ਮਾਣ ਨਾਲ ਦੱਸਿਆ ਕਿ ਛੇਵੇਂ ਸਮੈਸਟਰ ਵਿੱਚ 8041 ਵਿਦਿਆਰਥਣਾਂ ਨੇ ਪ੍ਰੀਖਿਆਵਾਂ ਦਿੱਤੀਆਂ ਜਿੰਨਾ ਵਿੱਚੋਂ ਸਾਡੇ ਕਾਲਜ ਦੀਆਂ ਚਾਰ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਨਾਂ ਦਰਜ ਕਰਵਾਏ। ਜਿਸ ਵਿੱਚ ਰੁਪਾਲੀ ਸਲਾਰੀਆ ਨੇ 8.08 ਸੀਜੀਪੀਏ ਨਾਲ 18ਵਾਂ ਸਥਾਨ, ਅਸ਼ਮਨਦੀਪ ਕੌਰ ਨੇ 8.06 ਸੀਜੀਪੀਏ ਨਾਲ 20ਵਾਂ ਸਥਾਨ ਅਤੇ ਸੁਨਿਧੀ ਸ਼ਰਮਾ ਨੇ 7.88 ਸੀਜੀਪੀਏ ਨਾਲ 42ਵਾਂ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਸਹਿਜਪ੍ਰੀਤ ਕੌਰ ਨੇ 7.73 ਸੀਜੀਪੀਏ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚੋਂ 65ਵਾਂ ਮੈਰਿਟ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਪ੍ਰੈਜ਼ੀਡੈਂਟ ਵੈਸ਼ਾਲੀ ਸ਼ਰਮਾ ਨੇ ਇਸ ਸ਼ਾਨਦਾਰ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਐੱਸਡੀ ਕਾਲਜ ਦੀਆਂ ਵਿਦਿਆਰਥਣਾਂ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਕਾਲਜ ਦੀ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥਣਾਂ ਦੀ ਲਗਨ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਾਲਜ ਜਨਰਲ ਸਕੱਤਰ ਡਾ. ਪੀਕੇ ਬਜਾਜ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹਨ। ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨਾ ਵਿਦਿਆਰਥਣਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।