ਵਿਧਾਇਕ ਕਲਸੀ ਦੀ ਅਗਵਾਈ ਹੇਠ ਬਟਾਲਾ ਤੋਂ ਦੂਸਰੀ ਤੀਰਥ ਯਾਤਰਾ ਬੱਸ ਰਵਾਨਾ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਤੋਂ ਦੂਸਰੀ ਬੱਸ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਰਵਾਨਾ
Publish Date: Sun, 22 Mar 2026 05:27 PM (IST)
Updated Date: Sun, 22 Mar 2026 05:31 PM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਦੂਸਰੀ ਬੱਸ ਰਵਾਨਾ ਹੋਈ। ਇਸ ਮੌਕੇ ਦਵਿੰਦਰ ਸਿੰਘ, ਜਸਪਾਲ ਸਿੰਘ, ਦਲਬੀਰ ਸਿੰਘ ਜੇਈ, ਹਰਮਨ ਸਿੰਘ ਤੇ ਬਲਜਿੰਦਰ ਸਿੰਘ ਮੌਜੂਦ ਸਨ। ਇਸ ਬੱਸ ਰਾਹੀਂ ਤਿੰਨ ਦਿਨਾਂ ਵਿਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿਚ ਸਮਾਜਿਕ ਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸ ਮੌਕੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿਚ ਖੁਸ਼ੀ ਵਰਗਾ ਮਾਹੌਲ ਹੈ ਤੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।