- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੌੜਾ ਖੁਰਦ ਅਕੈਡਮੀ ਦੇ ਵਿਦਿਆਰਥੀਆਂ ਦੀ ਨੈਸ਼ਨਲ ਵਾਲੀਬਾਲ ਟੀਮ 'ਚ ਚੋਣ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦੇ ਦੋ ਹੋਣਹਾਰ ਵਿਦਿਆਰਥੀਆਂ ਗੁਰਕੀਰਤ ਸਿੰਘ ਅਤੇ ਵਿਵੇਕ ਕੁਮਾਰ ਨੇ ਪਟਿਆਲਾ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਅੰਡਰ-14) ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀ ਟੀਮ ਵੱਲੋਂ ਨੈਸ਼ਨਲ ਪੱਧਰ ਲਈ ਚੋਣ ਕਰਵਾ ਲਈ ਹੈ। ਬਾਰਡਰ ਪੱਟੀ ਦੇ ਕੰਢੇ ਵੱਸੇ ਪਿੰਡਾਂ ਦੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਲਿਜਾ ਰਹੀ ਇਸ ਅਕੈਡਮੀ ਲਈ ਇਹ ਵੱਡੀ ਪ੍ਰਾਪਤੀ ਹੈ। ਨੈਸ਼ਨਲ ਲਈ ਚੋਣ ਹੋਣ ਤੋਂ ਬਾਅਦ ਸਕੂਲ ਪਹੁੰਚਣ ’ਤੇ ਸਕੂਲ ਮੈਨੇਜਮੈਂਟ ਵੱਲੋਂ ਜੇਤੂ ਖਿਡਾਰੀਆਂ ਦਾ ਢੋਲ-ਨਗਾਰਿਆਂ ਨਾਲ ਸਵਾਗਤ ਕੀਤਾ ਗਿਆ।