ਡਾ. ਬਲਜੀਤ ਢਡਿਆਲਾ, ਘਸੀਟਪੁਰ

ਇਥੋਂ ਨਜ਼ਦੀਕ ਪਿੰਡ ਪੱਤੀ ਬਹਿਰਾਮਪੁਰ ਢਡਿਆਲਾ ਨੱਤ ਵਿਖੇ ਐੱਸਐੱਸਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਥਾਣਾ ਸਦਰ ਬਟਾਲਾ ਦੇ ਐੱਸਐੱਚਓ ਪਰਮਜੀਤ ਸਿੰਘ, ਏਐੱਸਆਈ ਬਲਵਿੰਦਰ ਸਿੰਘ ਅਤੇ ਏਐੱਸਆਈ ਜਸਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਪਿੰਡ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਏਐੱਸਆਈ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਨਸ਼ਿਆਂ ਨੇ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਤੱਕ ਆਮ ਜਨਤਾ ਪੁਲਿਸ ਦਾ ਸਹਿਯੋਗ ਨਹੀਂ ਕਰਦੀ, ਉਨ੍ਹਾਂ ਚਿਰ ਨਸ਼ਿਆਂ ਤੇ ਕਾਬੂ ਪਾਉਣਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਆਮ ਜਨਤਾ ਦਾ ਵੀ ਫਰਜ ਬਣਦਾ ਹੈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਪੁਲਿਸ ਪ੍ਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਬਲਵਿੰਦਰ ਕੌਰ, ਭੁਪਿੰਦਰ ਸਿੰਘ ਪੰਚ, ਸੀਨੀਅਰ ਕਾਂਗਰਸੀ ਆਗੂ ਅੰਮਿ੍ਤਪਾਲ ਸਿੰਘ ਪੰਚ, ਮੀਨਾ ਪੰਚ, ਸਤਨਾਮ ਸਿੰਘ, ਗੁਰਨਾਮ ਸਿੰਘ, ਬਲਰਾਜ ਸਿੰਘ ਨੰਬਰਦਾਰ, ਦਿਲਬਾਗ ਸਿੰਘ, ਕੁਲਬੀਰ ਸਿੰਘ, ਬਲਕਾਰ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਲਖਬੀਰ ਸਿੰਘ, ਕਰਨੈਲ ਸਿੰਘ, ਸੁਖਜੀਤ ਸਿੰਘ, ਤੀਰਥ ਸਿੰਘ, ਕਰਤਾਰ ਸਿੰਘ, ਸੁੱਚਾ ਸਿੰਘ, ਅਨਾਇਤ ਮਸੀਹ ਆਦਿ ਹਾਜ਼ਰ ਸਨ।