ਐੱਚਆਰਏ ਇੰਟਰਨੈਸ਼ਨਲ ਸਕੂਲ ’ਚ ‘ਸੁਰੱਖਿਅਤ ਬਚਪਨ ਮੁਹਿੰਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਐੱਚਆਰਏ ਇੰਟਰਨੈਸ਼ਨਲ ਸਕੂਲ ਵਿਖੇ "ਸੁਰੱਖਿਅਤ ਬਚਪਨ ਅਭਿਆਨ" ਵਿਸ਼ੇ 'ਤੇ ਸੈਮੀਨਾਰ ਲਗਾਇਆ
Publish Date: Sat, 31 Oct 2026 04:40 PM (IST)
Updated Date: Sat, 31 Oct 2026 04:41 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਐੱਚਆਰਏ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸਤੀਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ‘ਸੁਰੱਖਿਅਤ ਬਚਪਨ ਮੁਹਿੰਮ’ ਵਿਸ਼ੇ ’ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਜੈ ਸਿੰਘ ਡਡਵਾਲ (ਜੂਡੀਸ਼ੀਅਲ ਮੈਜਿਸਟ੍ਰੇਟ) ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਦੱਸਿਆ, ਜੋ ਭਾਰਤ ਸਰਕਾਰ ਦੁਆਰਾ ਸਾਲ 2012 ਵਿੱਚ ਬਣਾਇਆ ਗਿਆ ਇੱਕ ਵਿਸ਼ੇਸ਼ ਕਾਨੂੰਨ ਹੈ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਿਆਂ ਧਿਆਨ ਰੱਖਣ ਦੀ ਅਪੀਲ ਕੀਤੀ। ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਆਂਚਲ ਅਗਰਵਾਲ, ਮੈਡਮ ਨੀਲੋਫਰ, ਪ੍ਰਿੰਸੀਪਲ ਸਤੀਸ਼ ਕੁਮਾਰ ਅਤੇ ਨਵਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਅਜਿਹੇ ਸੈਮੀਨਾਰ ਲਗਾਉਣੇ ਬਹੁਤ ਜ਼ਰੂਰੀ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਆਏ ਹੋਏ ਮਹਿਮਾਨ ਵਿਜੈ ਸਿੰਘ ਡਡਵਾਲ ਜੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।