ਸੰਗਤ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਹਰਜੋਤ ਸੰਧੂ ਅਤੇ ਸਮਾਜ ਸੇਵੀ ਕੰਵਲਜੀਤ ਰੰਧਾਵਾ ਵੱਲੋਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ
Publish Date: Sat, 07 Nov 2026 03:24 PM (IST)
Updated Date: Sun, 08 Nov 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਸਿੰਘ ਸੰਧੂ ਤੇ ਉੱਘੇ ਸਮਾਜ ਸੇਵੀ ਕੰਵਲਜੀਤ ਸਿੰਘ ਰੰਧਾਵਾ ਨੇ ਸਮੂਹ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਤੇ ਪੰਜਾਬ ਵਾਸੀਆਂ ਨੂੰ ਪਵਿੱਤਰ ਇਤਿਹਾਸਕ ਦਿਹਾੜੇ ਬੰਦੀ ਛੋੜ ਦਿਵਸ ਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਸੰਧੂ ਅਤੇ ਕੰਵਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਹਿੰਦੂ ਰਾਜਿਆਂ ਨੂੰ ਮੁਕਤ ਕਰਵਾਉਣ ਦੇ ਮਹਾਨ ਤੇ ਪਰਉਪਕਾਰੀ ਇਤਿਹਾਸ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਜ਼ੁਲਮ ਖਿਲਾਫ਼ ਆਵਾਜ਼ ਬੁਲੰਦ ਕਰਨ, ਮਾਨਵਤਾ ਦੀ ਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਰੋਸ਼ਨੀਆਂ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ’ਚ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਦੀ ਦੀਵਾਲੀ ਨੂੰ ਪ੍ਰਦੂਸ਼ਣ-ਮੁਕਤ ਤੇ ਗ੍ਰੀਨ ਦੀਵਾਲੀ ਵਜੋਂ ਮਨਾਉਣ, ਤਾਂ ਜੋ ਸਾਡਾ ਵਾਤਾਵਰਣ ਸਾਫ਼-ਸੁਥਰਾ ਰਹਿ ਸਕੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਦੋਵੇਂ ਪਵਿੱਤਰ ਦਿਹਾੜੇ ਪੰਜਾਬ ’ਚ ਆਪਸੀ ਪਿਆਰ, ਸ਼ਾਂਤੀ ਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਤੇ ਹਰ ਇੱਕ ਦੇ ਘਰ ਨੂੰ ਖੁਸ਼ੀਆਂ ਖੇੜਿਆਂ ਨਾਲ ਭਰ ਦੇਣ।