ਸੇਠ ਵਲੋਂ ਪਾਇਲਟ ਨਾਲ ਸਿਆਸੀ ਸਥਿਤੀ ਤੇ ਚੋਣਾਂ ਸਬੰਧੀ ਵਿਚਾਰਾਂ ਸੇਠ ਵਲੋਂ ਪਾਇਲਟ ਨਾਲ ਹਲਕਾ ਬਟਾਲਾ ਦੀ ਸਿਆਸੀ ਸਥਿਤੀ ਅਤੇ ਚੋਣਾਂ ਸਬੰਧੀ ਵਿਚਾਰਾਂ
Publish Date: Sat, 14 Nov 2026 05:01 PM (IST)
Updated Date: Sun, 15 Nov 2026 04:01 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਵੱਲੋਂ ਗੁਰਦਾਸਪੁਰ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸਹਿ-ਇੰਚਾਰਜ ਸੂਰਜ ਠਾਕੁਰ ਅਤੇ ਡੈਨੀ ਬੰਡਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਬਟਾਲਾ ਵਿੱਚ ਕਾਂਗਰਸ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ’ਤੇ ਸਚਿਨ ਪਾਇਲਟ ਵੱਲੋਂ ਉਨ੍ਹਾਂ ਨੂੰ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਤੇ ਲੋਕਾਂ ’ਚ ਵਿਚਰ ਕੇ ਪਾਰਟੀ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਤੇ ਲੋਕ-ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿੱਚ ਫਤਵਾ ਦੇ ਕੇ ਮੁੜ ਕਾਂਗਰਸ ਸਰਕਾਰ ਬਣਾਉਣਗੇ ਤੇ ਸਰਕਾਰ ਬਣਨ ’ਤੇ ਪੰਜਾਬ ਨੂੰ ਵਿਕਾਸ ਪੱਖੋਂ ਅੱਗੇ ਲਿਜਾਣ, ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਰਾਜਾ ਗੁਰਬਖਸ਼ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।