ਐੱਸਐੱਸ ਬਾਜਵਾ ਸਕੂਲ ਵਿੱਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦਾ ਸ਼ਾਨਦਾਰ ਆਗਾਜ਼ ਐੱਸਐੱਸ ਬਾਜਵਾ ਸਕੂਲ ਵਿੱਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦਾ ਸ਼ਾਨਦਾਰ ਆਗਾਜ਼
Publish Date: Sat, 31 Oct 2026 05:33 PM (IST)
Updated Date: Sat, 31 Oct 2026 05:35 PM (IST)
ਤਾਰਿਕ ਅਹਿਮਦ/ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ) ਤਹਿਤ ਸੱਤ ਰੋਜ਼ਾ ਕੈਂਪ ਦਾ ਸ਼ੁਭ ਆਰੰਭ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ। ਐੱਨਐੱਸਐੱਸ ਵਿਭਾਗ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਅਤੇ ਵਿਸ਼ਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਕੂਲ ਡਾਇਰੈਕਟਰ ਐੱਮਐੱਲ ਸ਼ਰਮਾ ਨੇ ਰਿਬਨ ਕੱਟ ਕੇ ਕੀਤਾ। ਇਸ ਸੱਤ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ, ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਮਾਜਿਕ ਜਾਗਰੂਕਤਾ, ਸਫ਼ਾਈ, ਵਾਤਾਵਰਨ ਦੀ ਸੰਭਾਲ ਅਤੇ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਪ੍ਰੋਗਰਾਮ ਦੌਰਾਨ ਨਵਦੀਪ ਕੌਰ ਅਤੇ ਦੇਵਿੰਦਰ ਕੌਰ ਨੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕਰਦਿਆਂ ਰਾਸ਼ਟਰੀ ਸੇਵਾ ਯੋਜਨਾ ਦੇ ਇਤਿਹਾਸ, ਮਹੱਤਵ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ।ਡਾਇਰੈਕਟਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ, ਜਦੋਂ ਨੌਜਵਾਨ ਸਮਾਜ ਦੀ ਭਲਾਈ ਲਈ ਅੱਗੇ ਆਉਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ।ਸਕੂਲ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਕਿਹਾ ਕਿ ਜਦੋਂ ਹਰ ਵਿਅਕਤੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝੇਗਾ, ਤਾਂ ਹੀ ਇੱਕ ਸਾਫ਼-ਸੁਥਰੇ, ਜਾਗਰੂਕ ਅਤੇ ਵਿਕਸਤ ਰਾਸ਼ਟਰ ਦਾ ਨਿਰਮਾਣ ਹੋ ਸਕੇਗਾ।ਪ੍ਰੋਗਰਾਮ ਦਾ ਸੰਚਾਲਨ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਜੋਤੀ ਭਾਟੀਆ ਅਤੇ ਫਰਹਾਨਾ ਇਰਮ ਦੀ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।