- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਿਧਵਾਂ ਤੋਂ ਅਕਾਲੀ ਦਲ ਅਤੇ ‘ਆਪ’ ਨਾਲ ਸੰਬੰਧਿਤ ਕਈ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

-ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ਦਾ ਵਿਧਾਇਕ ਪਾਹੜਾ ਵੱਲੋਂ ਸਵਾਗਤ
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਹਲਕੇ ਦੇ ਪਿੰਡਾਂ ਤੋਂ ਲੋਕ ਲਗਾਤਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਪਿੰਡ ਸਿਧਵਾਂ ਵਿੱਚ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਵਾਗਤ ਕੀਤਾ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਮੌਜੂਦਾ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਹਮੇਸ਼ਾ ਲੋਕ-ਸੇਵਾ ਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਿਹਾ ਹੈ। ਕਾਂਗਰਸ ਪਾਰਟੀ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ ਹਨ ਜਿਨ੍ਹਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਹੀ ਕਾਰਨ ਹੈ ਕਿ ਜਨਤਾ ਦਾ ਵਿਸ਼ਵਾਸ ਇੱਕ ਵਾਰ ਫਿਰ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਵੱਖ-ਵੱਖ ਪਿੰਡਾਂ ਤੋਂ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਰਿਵਾਇਤੀ ਪਾਰਟੀਆਂ ਤੋਂ ਪਰੇਸ਼ਾਨ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਰਹੇ ਹਨ।
ਇਸ ਮੌਕੇ ਪਿੰਡ ਸਿਧਵਾਂ ਤੋਂ ਮੌਜੂਦਾ ਮੈਂਬਰ ਗੁਰਮੁਖ ਸਿੰਘ, ਹੀਰਾ ਸਿੰਘ, ਪਰਮਵੀਰ ਸਿੰਘ, ਕੁਲਵੰਤ ਸਿੰਘ, ਸਾਬਾ ਮਸੀਹ, ਗੁਲਸ਼ਨ ਕੁਮਾਰ, ਵਿਜੈ ਮਸੀਹ, ਸੁਰਜੀਤ ਰਾਮ ਸੋਨੂ, ਕੁਲਵਿੰਦਰ ਕੁਮਾਰ ਦਾਤਾ, ਪ੍ਰੇਮ ਸਿੰਘ, ਹਰਜਿੰਦਰ ਕੁਮਾਰ, ਪੰਨੂ, ਸ਼ਿੰਦਾ ਮਸੀਹ, ਲਖਵਿੰਦਰ ਸਿੰਘ, ਅਮਰੀਕ ਮਸੀਹ, ਦੇਸਰਾਜ, ਰੌਕੀ ਮਸੀਹ, ਅਤਰ ਸਿੰਘ, ਬੀਰੋ ਮਸੀਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।