ਸ਼ਮਸ਼ੇਰ ਸਿੰਘ ਨੇ ਵੰਡੇ 10 ਲੱਖ ਰੁਪਏ ਤੱਕ ਦੇ ਡਿਜੀਟਲ ਸਿਹਤ ਬੀਮਾ ਕਾਰਡ ਸ਼ਮਸ਼ੇਰ ਸਿੰਘ ਨੇ ਵੰਡੇ 10 ਲੱਖ ਰੁਪਏ ਤੱਕ ਦੇ ਡਿਜ਼ੀਟਲ ਸਿਹਤ ਬੀਮਾ ਕਾਰਡ
Publish Date: Thu, 08 Oct 2026 05:27 PM (IST)
Updated Date: Thu, 08 Oct 2026 05:29 PM (IST)
ਆਕਾਸ਼, ਪੰਜਾਬੀ ਜਾਗਰਣ ਦੀਨਾਨਗਰ: ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਪੱਚੋਵਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਡਿਜੀਟਲ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਤਕਸੀਮ ਕੀਤੇ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮਨੋਰਥ ਲੋੜਵੰਦ ਪਰਿਵਾਰਾਂ ਨੂੰ ਸਿਹਤ ਨਾਲ ਸੰਬੰਧਤ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ ਅਤੇ ਸਿਹਤ ਸੇਵਾਵਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਔਖੇ ਸਮੇਂ ਪਰਿਵਾਰਾਂ ਲਈ ਇੱਕ ਅਹਿਮ ਸਹਾਰਾ ਬਣ ਸਕਦੇ ਹਨ ਅਤੇ ਇਲਾਜ ਨਾਲ ਜੁੜੇ ਖਰਚਿਆਂ ਦੇ ਆਰਥਿਕ ਬੋਝ ਨੂੰ ਘਟਾਉਣ ਵਿੱਚ ਮਦਦ ਕਰਨਗੇ। ਪ੍ਰੋਗਰਾਮ ਦੌਰਾਨ ਬਲਾਕ ਪ੍ਰਧਾਨ ਮਨਿੰਦਰ ਸਿੰਘ ਗੋਰਾ ਕਤੋਵਾਲ, ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ, ਸਰਪੰਚ ਅਮਿਤ ਸ਼ਰਮਾ, ਪੰਚਾਇਤ ਮੈਂਬਰ ਅਤੇ ਪਿੰਡ ਦੀਆਂ ਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ। ਇਸ ਦੌਰਾਨ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਯੋਜਨਾ ਲਈ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਨਾਲ ਜੁੜੀਆਂ ਅਜਿਹੀਆਂ ਸਹੂਲਤਾਂ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਤ ਹਨ।