ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ : ਨਰੇਸ਼ ਮਹਾਜਨ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ : ਨਰੇਸ਼ ਮਹਾਜਨ
Publish Date: Mon, 12 Oct 2026 06:44 PM (IST)
Updated Date: Mon, 12 Oct 2026 06:44 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਟਾਲਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ ਡੋਰ-ਟੂ-ਡੋਰ ਮੁਹਿੰਮ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਬਟਾਲਾ ਦੇ ਪ੍ਰਧਾਨ ਨਰੇਸ਼ ਮਹਾਜਨ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਾਰਡਾਂ ਦੇ ਮੈਂਬਰਾਂ ਅਤੇ ਪਾਰਟੀ ਵਰਕਰਾਂ ਨੂੰ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਮੀਟਿੰਗ ਦੌਰਾਨ ਨਰੇਸ਼ ਮਹਾਜਨ ਨੇ ਵਾਰਡ ਵਾਈਜ਼ ਮੈਂਬਰਾਂ ਨੂੰ ਸਮਝਾਇਆ ਕਿ ਉਨ੍ਹਾਂ ਨੇ ਆਪਣੇ-ਆਪਣੇ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਹੈ ਅਤੇ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਦੇ ਫਾਰਮ ਭਰਵਾਉਣੇ ਹਨ। ਉਨ੍ਹਾਂ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇ ਅਤੇ ਹਰ ਪਰਿਵਾਰ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਜਾਣ।ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲੋਕਾਂ ਨਾਲ ਇਨ੍ਹਾਂ ਤਬਦੀਲੀਆਂ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਗਲਤ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਗਿਆਨੀ ਹਰਬੰਸ ਸਿੰਘ, ਸਤਪਾਲ ਐਮ.ਸੀ., ਅਮਨਬੀਰ ਸਿੰਘ, ਸ਼ੰਮੀ ਸ਼ਰਮਾ, ਸਹਿਜਪਾਲ ਸਿੰਘ, ਸ਼ਮਸ਼ੇਰ ਸਿੰਘ ਚੀਮਾ, ਰਣਬੀਰ ਕੌਰ, ਮਨਜੀਤ ਕੌਰ, ਗੀਤਾ ਬਡਵਾਲ, ਦਲਜਿੰਦਰ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ ਸੇਖਵਾਂ, ਕੁਲਵੰਤ ਸਿੰਘ, ਕਰਨ, ਭੁਪਿੰਦਰ ਸਿੰਘ ਲਾਡੀ, ਸੁਖਦੇਵ ਮਹਾਜਨ, ਪ੍ਰਦੀਪ ਕੁਮਾਰ, ਬਾਵਾ ਸਿੰਘ, ਇਕਵਾਕ ਭਿੰਡਰ, ਸੁਖਦੇਵ ਸਿੰਘ ਅਤੇ ਜਾਰਜ ਮਸੀਹ ਸਮੇਤ ਹੋਰ ਮੈਂਬਰ ਹਾਜ਼ਰ ਸਨ।