- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਭਿੰਡਰ ਆਈਟੀ ਵਿੰਗ ਦਾ ਹਲਕਾ ਇੰਚਾਰਜ ਨਿਯੁਕਤ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਪਾਲ ਸਿੰਘ ਭਿੰਡਰ ਨੂੰ ਸ਼੍ਰੋਮਣੀ ਅਕਾਲੀ ਦਲ ਆਈਟੀ ਵਿੰਗ (ਸੋਸ਼ਲ ਮੀਡੀਆ) ਦਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਸੋਨੂ ਲੰਗਾਹ ਵੱਲੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਆਈਟੀ ਵਿੰਗ ਦੇ ਹਲਕਾ ਇੰਚਾਰਜ ਬਣੇ ਅੰਮ੍ਰਿਤਪਾਲ ਸਿੰਘ ਭਿੰਡਰ ਵੱਲੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਯੂਥ ਆਗੂ ਸੁਖਜਿੰਦਰ ਸਿੰਘ ਸੋਨੂ ਲੰਗਾਹ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਵਾਇਆ ਕਿ ਉਸ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਪ੍ਰਚਾਰ ਦਿਨ-ਰਾਤ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਮੌਕੇ ਸੁਖਜਿੰਦਰ ਸਿੰਘ ਸੋਨੂ ਲੰਗਾਹ ਵੱਲੋਂ ਅਕਾਲੀ ਦਲ ਦੇ ਦਫ਼ਤਰ ਕਲਾਨੌਰ ਵਿਖੇ ਸੋਸ਼ਲ ਮੀਡੀਆ ਦੇ ਹਲਕਾ ਇੰਚਾਰਜ ਬਣੇ ਅੰਮ੍ਰਿਤਪਾਲ ਸਿੰਘ ਭਿੰਡਰ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਿਰੰਦਰ ਵਿੱਜ ਨੀਤੀ, ਰਣਜੀਤ ਸਿੰਘ ਕਲਾਨੌਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਅਕਾਲੀ ਵਰਕਰ ਮੌਜੂਦ ਸਨ।