ਅਕਾਲੀ ਦਲ ਪੰਥ ਦੀ ਅਸਲ ਵਾਰਸ ਜਮਾਤ : ਜੱਸਲ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਪੰਜਾਬੀਅਤ ਅਤੇ ਪੰਥ ਦੀ ਅਸਲ ਵਾਰਸ ਜਮਾਤ: ਜੱਸਲ
Publish Date: Sat, 03 Oct 2026 06:36 PM (IST)
Updated Date: Sat, 03 Oct 2026 06:37 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਅਸਲ ਵਾਰਸ ਜਮਾਤ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ. ਜੱਸਲ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ, ਕਿਸਾਨੀ ਨੂੰ ਬਚਾਉਣ ਅਤੇ ਗੁਰੂ ਘਰਾਂ ਦੀ ਸੇਵਾ-ਸੰਭਾਲ ਲਈ ਡੱਟ ਕੇ ਪਹਿਰਾ ਦਿੱਤਾ ਹੈ। ਉਨ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੂਰਨ ਭਰੋਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਇੱਕ ਦੂਰ-ਅੰਦੇਸ਼, ਵਿਕਾਸ-ਪੱਖੀ ਅਤੇ ਪੰਥ-ਦਰਦੀ ਆਗੂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪਾਰਟੀ ਮਜ਼ਬੂਤ ਹੋਈ ਹੈ ਅਤੇ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਮੌਜੂਦਾ ਪੰਥ ਵਿਰੋਧੀ ਸਰਕਾਰ ਦੇ ਕਥਿਤ ਇਸ਼ਾਰੇ ’ਤੇ ਪੰਥਕ ਸੰਸਥਾਵਾਂ ਨੂੰ ਢਾਹ ਲਾ ਕੇ ਕਮਜ਼ੋਰ ਕਰਨ ਲਈ ਕੀਤਾ ਜਾ ਰਿਹਾ ਪ੍ਰਚਾਰ ਬੇਬੁਨਿਆਦ ਨਿਰਾਧਾਰ ਤੇ ਨਿੰਦਣਯੋਗ ਹੈ। ਉਨ੍ਹਾਂ ਦ੍ਰਿੜ੍ਹ ਇਰਾਦੇ ਤੇ ਪੂਰਨ ਵਿਸ਼ਵਾਸ ਨਾਲ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਫਤਵਾ ਦੇਣਗੇ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਪੰਥ ਹਿਤੈਸ਼ੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੀਆਂ ਲੋਕ ਪੱਖੀ ਵਿਚਾਰਧਾਰਾ ਤੇ ਨੀਤੀਆਂ ਨੂੰ ਘਰ-ਘਰ ’ਚ ਪਹੁੰਚਾਉਣ ਤੇ ਪੰਥ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਮੂੰਹ ਤੋੜ ਜਵਾਬ ਦੇਣ ਲਈ ਤਤਪਰ ਰਹਿਣ।