ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਨੇ ਅਠਵਾਲ ਵਿੱਚ 35 ਮੈਂਬਰੀ ਕਮੇਟੀ ਬਣਾਈ ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਨੇ ਅਠਵਾਲ ਵਿੱਚ 35 ਮੈਂਬਰੀ ਕਮੇਟੀ ਬਣਾਈ
Publish Date: Tue, 06 Oct 2026 03:49 PM (IST)
Updated Date: Tue, 06 Oct 2026 03:53 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲ: ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਪਿੰਡ ਅਠਵਾਲ ਵਿੱਚ ਭਰਵੀਂ ਮੀਟਿੰਗ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਤੇ ਇੰਚਾਰਜ ਹਲਕਾ ਬਟਾਲਾ, ਜਸਬੀਰ ਸਿੰਘ ਬਟਾਲਾ, ਗੁਰਤੇਜ ਸਿੰਘ ਹੇਅਰ ਜਿਲਾ ਯੂਥ ਪ੍ਰਧਾਨ, ਸੁਖਜੀਤ ਸਿੰਘ ਸ਼ਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਜਸਵੰਤ ਸਿੰਘ ਠੇਕੇਦਾਰ , ਹਰਵੰਤ ਸਿੰਘ ਧਾਰੀਵਾਲ ਭੋਜਾ, ਰਤਨ ਸਿੰਘ ਸੂਬੇਦਾਰ,ਸਰਪੰਚ ਮਨਜੀਤ ਸਿੰਘ ਦਿਲਬਾਗ ਸਿੰਘ ਗੋਬਿੰਦ ਨਗਰ ਜਤਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਹੀਰਾ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਜਨਕ ਰਾਜ,ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਸੋਨੂ ,ਰਣਜੀਤ ਸਿੰਘ ਦਿਆਲਗੜ੍ਹ, ਹਰਮੀਤ ਸਿੰਘ, ਨਰਿੰਦਰ ਸਿੰਘ ਮੱਲੀ, ਗੁਰਮੀਤ ਸਿੰਘ ਬਟਾਲਾ, ਗੁਰਦੀਪਕ ਸਿੰਘ ਯੂਥ ਆਗੂ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਤੇ ਖਾਤਮੇ ਵਿੱਚ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਇਸ ਦੌਰਾਨ ਅਨੂਪ ਸਿੰਘ ਬੋਪਾਰਾਏ, ਜਸਬੀਰ ਸਿੰਘ, ਸੁਖਜੀਤ ਸਿੰਘ, ਖੁਸ਼ਕਰਨ ਸਿੰਘ ਹੇਅਰ ਤੇ ਗੁਰਤੇਜ ਸਿੰਘ ਹੇਅਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਭਾਜਪਾ ਦੀ ਭਾਰਤ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾ ਰਹੀ, ਜੋ ਕਿ ਬਹਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਨੌਜਵਾਨਾਂ ਨੂੰ ਖੁੱਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਚੱਲਣ ਲਈ ਕਿਹਾ। ਇਸ ਮੌਕੇ ਪਿੰਡ ਦੀ 35 ਮੈਂਬਰੀ ਕਮੇਟੀ ਬਣਾਈ ਗਈ । ਅਖੀਰ ਵਿੱਚ ਸ਼ਮਸ਼ੇਰ ਸਿੰਘ, ਸਤਵੰਤ ਸਿੰਘ ਅਤੇ ਪ੍ਰਗਟ ਸਿੰਘ ਨੇ ਆਏ ਅਹੁਦੇਦਾਰਾਂ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ।